ਭਟਕੀ ਰਾਜਨੀਤੀ ਨੂੰ ਪੰਜਾਬ ਦੇ ਅਸਲ ਮੁੱਦਿਆਂ ਨਾਲ ਜੋੜਾਂਗੇ-ਪਰਗਟ ਸਿੰਘ
Samrala News: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਜੁਮਲਿਆਂ ਤੇ ਚੁਟਕਲਿਆਂ ਵਿੱਚ ਭਟਕ ਗਈ ਹੈ ਪਰ ਕਾਂਗਰਸ ਪੰਜਾਬ ਦੀ ਰਾਜਨੀਤੀ ਨੂੰ ਅਸਲ ਮੁੱਦਿਆਂ ਨਾਲ ਜੋੜੇਗੀ।
Samrala News(ਵਰੁਣ ਕੌਸ਼ਲ): ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਜੁਮਲਿਆਂ ਤੇ ਚੁਟਕਲਿਆਂ ਵਿੱਚ ਭਟਕ ਗਈ ਹੈ ਪਰ ਕਾਂਗਰਸ ਪੰਜਾਬ ਦੀ ਰਾਜਨੀਤੀ ਨੂੰ ਅਸਲ ਮੁੱਦਿਆਂ ਨਾਲ ਜੋੜੇਗੀ। ਉਨ੍ਹਾਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਟਿਕਟਾਂ ਦਾ ਐਲਾਨ ਛੇਤੀ ਕਰਨ ਅਤੇ ਲੋੜਵੰਦਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦੇ ਨਾਲ ਨਾਲ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਪ੍ਰਮੁਖਤਾ ਨਾਲ ਕੰਮ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਹੈ।
ਕਾਂਗਰਸ ਪ੍ਰਧਾਨ ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਦੇ ਨਾਲ ਮਾਲਵਾ ਕਾਲਜ ਵਿੱਚ ਹੋ ਰਹੇ ਯੂਥ ਫੈਸਟੀਵਲ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦਾ ਆਪਣਾ ਵਿਰਸਾ ਅਤੇ ਕਿਰਦਾਰ ਹੈ। ਪੰਜਾਬ ਦੇ ਲੋਕ ਨਫ਼ਰਤ ਫੈਲਾਉਣ ਵਾਲੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਅਸਲ ਵਿਚਾਰਾਂ ਦੀ ਥਾਂ ਜੁਮਲਿਆਂ ਨੇ ਲੈ ਲਈ ਹੈ, ਜਿਸ ਕਾਰਨ ਰਾਜਨੀਤੀ ਨੂੰ ਮੁੜ ਮੁੱਦਿਆਂ ਨਾਲ ਜੋੜਨ ਦੀ ਲੋੜ ਹੈ। ਨੌਜਵਾਨਾਂ ਦੀਆਂ ਉਮੀਦਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਿਆਸੀ ਪਾਰਟੀਆਂ ਤੋਂ ਸਿਰਫ਼ ਮੁਫ਼ਤ ਸਹੂਲਤਾਂ ਨਹੀਂ, ਸਗੋਂ ਆਪਣੇ ਭਵਿੱਖ ਦੀ ਸੁਰੱਖਿਆ ਅਤੇ ਬਿਹਤਰ ਮੌਕੇ ਚਾਹੁੰਦੀ ਹੈ।
ਮੁਫ਼ਤ ਰਾਸ਼ਨ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਜ਼ਰੂਰੀ ਹੈ ਪਰ ਇਸ ਦੇ ਨਾਲ ਲੋਕਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਯੋਜਨਾਵਾਂ ਬਣਾਈਆਂ ਜਾਣੀਆਂ ਚਾਹੀਦੀਆਂ ਹਨ। ਕਾਂਗਰਸ ਪਾਰਟੀ ਵਿੱਚ ਧੜ੍ਹੇਬੰਦੀ ਸਬੰਧੀ ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚਾਰਾਂ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ। ਲੋਕਤੰਤਰ ਅਤੇ ਸਿਆਸੀ ਪਾਰਟੀਆਂ ਵਿੱਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬੀਆ ਨੇ 95 ਵਿਧਾਇਕ ਚੁਣੇ ਸਨ ਪਰ ਉਹਨਾਂ ਨੂੰ ਇਹ ਨਹੀਂ ਸੀ ਇਹ ਨਹੀਂ ਜਾਣਦੇ ਸਨ ਕਿ ਉਹ ਗੂੰਗੇ ਹਨ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਵੱਲ ਇਸ਼ਾਰਾ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਇਕਜੁੱਟਤਾ ਦੀ ਤਾਕਤ ਦਿਖਾਈ ਅਤੇ ਇਹ ਸਾਬਤ ਕੀਤਾ ਕਿ ਲੋਕਾਂ ਦੀ ਸਾਂਝੀ ਆਵਾਜ਼ ਨਾਲ ਸਰਕਾਰਾਂ ਨੂੰ ਆਪਣੇ ਫ਼ੈਸਲਿਆਂ ਬਾਰੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਜਾ ਸਕਦਾ ਹੈ।
ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਤਰਜੀਹ ਦੇਣਾ ਜ਼ਰੂਰੀ ਹੈ ਪਰ ਤਜਰਬੇਕਾਰ ਆਗੂਆਂ ਦੇ ਤਜਰਬੇ ਨੂੰ ਵੀ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਉਸੇ ਤਰ੍ਹਾਂ ਰਾਜਨੀਤੀ ਵਿੱਚ ਵੀ ਨੌਜਵਾਨਾਂ ਦੇ ਜੋਸ਼ ਅਤੇ ਤਜਰਬੇਕਾਰ ਆਗੂਆਂ ਦੀ ਸਿਆਣਪ ਦਾ ਸੁਮੇਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਅਤੇ ਸਮਾਜ ਦੀ ਸੇਵਾ ਭਾਵਨਾ ਰੱਖਣ ਵਾਲੇ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ।
ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰ ਦੀਆਂ ਏਜੰਸੀਆਂ ਦੀ ਕਾਰਵਾਈ ਨਾਲ ਬਿਲਕੁਲ ਸਹਿਮਤ ਨਹੀਂ ਹਨ। ਇਹ ਫਿਰ ਕੇਂਦਰ ਸਰਕਾਰ ਦੇ ਤੋਤੇ ਹਨ ਤੇ ਭਾਜਪਾ ਤੇ ਆਮ ਆਦਮੀ ਪਾਰਟੀ ਰਲ ਮਿਲ ਕੇ ਖੇਡ ਖੇਡ ਰਹੇ ਹਨ। ਇਹ ਬੀਜੇਪੀ ਤੇ ਆਮ ਆਦਮੀ ਏ ਤੇ ਬੀ ਟੀਮਾਂ ਹਨ। ਉਨ੍ਹਾਂ ਦੇ ਨਾਲ ਡਾਕਟਰ ਅਮਰ ਸਿੰਘ ਮੈਂਬਰ ਪਾਰਲੀਮੈਂਟ ਸਨ। ਮਾਲਵਾ ਕਾਲਜ ਵਿੱਚ ਪਹੁੰਚਣ ਤੇ ਕਾਂਗਰਸ ਪ੍ਰਧਾਨ ਦਾ ਸਵਾਗਤ ਬਲਵੀਰ ਸਿੰਘ ਰਾਜੇਵਾਲ ਮਾਲਵਾ ਕਾਲਜ ਦੇ ਪ੍ਰਧਾਨ ਆਲਮਦੀਪ ਸਿੰਘ ਮਲਮਾਜਰਾ ਵੱਲੋਂ ਕੀਤਾ ਗਿਆ।