SOCIAL MEDIA

Newsletter

PARTNER SITES
भाषा चुनें राज्य चुनें

ਅੰਮ੍ਰਿਤਸਰ ਵਿੱਚ ਬੈਂਕ ਦੇ ਮੈਨੇਜਰ ਦੇ ਮਾਰੀ ਗੋਲੀ; ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

Amritsar Bank Manager Shot: ਮੰਗਲਵਾਰ ਨੂੰ ਵਿੱਤੀ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।

Written By Ravinder Singh
Published: Oct 13, 2026, 05:38 PM IST | Updated: Oct 13, 2026, 05:42 PM IST
Join

Amritsar Bank Manager Shot: ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਵਿੱਤੀ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ, ਬੈਂਕ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁਝ ਵਿਅਕਤੀਆਂ ਵਿਚਕਾਰ ਬਹਿਸ ਹੋਈ ਸੀ, ਜੋ ਬਾਅਦ ਵਿੱਚ ਹੱਥੋਪਾਈ ਅਤੇ ਗੋਲੀਬਾਰੀ ਤੱਕ ਪਹੁੰਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਅਨੁਸਾਰ, ਬੈਂਕ ਦੇ ਰਿਲੇਸ਼ਨਸ਼ਿਪ ਮੈਨੇਜਰ ਜਸਪਾਲ ਸਿੰਘ ਦਾ ਕੁਝ ਵਿਅਕਤੀਆਂ ਨਾਲ ਵਿੱਤੀ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਦੋ ਤੋਂ ਤਿੰਨ ਨੌਜਵਾਨ ਉੱਥੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਕਾਰ ਤਿੱਖੀ ਬਹਿਸ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਵਧ ਗਿਆ ਅਤੇ ਇੱਕ ਵਿਅਕਤੀ ਵੱਲੋਂ ਪਿਸਤੌਲ ਨਾਲ ਗੋਲੀ ਚਲਾ ਦਿੱਤੀ ਗਈ।

ਇਸ ਗੋਲੀਬਾਰੀ ਦੌਰਾਨ ਬੈਂਕ ਦੇ ਲੋਨ ਵਿਭਾਗ ਵਿੱਚ ਮੈਨੇਜਰ ਵਜੋਂ ਕੰਮ ਕਰਦੇ ਗੌਰਵ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਉਨ੍ਹਾਂ ਦੀ ਸਿਹਤ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

ਤਿੰਨ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਪੁਲਿਸ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜਾਂਚ ਦੇ ਹਿੱਸੇ ਵਜੋਂ ਬੈਂਕ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਫੁਟੇਜ ਦੀ ਮਦਦ ਨਾਲ ਘਟਨਾ ਦੇ ਪੂਰੇ ਕ੍ਰਮ ਅਤੇ ਮੁਲਜ਼ਮਾਂ ਦੀ ਭੂਮਿਕਾ ਬਾਰੇ ਅਹਿਮ ਜਾਣਕਾਰੀ ਮਿਲ ਸਕਦੀ ਹੈ।

ਵਿੱਤੀ ਵਿਵਾਦ ਨੂੰ ਮੰਨਿਆ ਜਾ ਰਿਹਾ ਮੁੱਢਲਾ ਕਾਰਨ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਵਿੱਤੀ ਲੈਣ-ਦੇਣ ਅਤੇ ਨਿੱਜੀ ਵਿਵਾਦ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੰਤਿਮ ਨਤੀਜਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ।

ਪੁਲਿਸ ਨੇ ਪੀੜਤ ਦੇ ਬਿਆਨਾਂ ਅਤੇ ਇਕੱਠੇ ਕੀਤੇ ਜਾ ਰਹੇ ਸਬੂਤਾਂ ਦੇ ਆਧਾਰ 'ਤੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਦਾ ਧਿਆਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਗੋਲੀਬਾਰੀ ਦੇ ਪਿੱਛੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ 'ਤੇ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES