• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

Rajasansi Murder News: ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟਲੀ ਖਹਿਰਾ ਵਿੱਚ ਬੀਤੀ ਦੇਰ ਸ਼ਾਮ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਟਰੈਕਟਰ ਤੇ ਸੁਪਰਸੀਡਰ ਹੇਠਾਂ ਕੁਚਲ ਕੇ ਕਤਲ ਕਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ।

Written ByRavinder Singh
Published: Nov 01, 2026, 04:16 PM IST|Updated: Nov 01, 2026, 04:20 PM IST
joinshare
ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਰੈਲੀ; ਰਾਹੁਲ ਗਾਂਧੀ ਬੋਲੇ ਗਿਆਨੇਸ਼ ਕੁਮਾਰ ਜੇਲ੍ਹ ਜਾਣਗੇ

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਰੈਲੀ; ਰਾਹੁਲ ਗਾਂਧੀ ਬੋਲੇ ਗਿਆਨੇਸ਼ ਕੁਮਾਰ ਜੇਲ੍ਹ ਜਾਣਗੇ

2

ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਵੱਲੋਂ ਮਿਲੀ ਸੁਰੱਖਿਆ

3

ਨਿਕਾਹ ਤੋਂ ਬਾਅਦ ਲਾੜੀ ਦੇ ਘਰ ਉਤੇ ਫਾਇਰਿੰਗ; ਇੱਟਾਂ-ਰੋੜਿਆਂ ਨਾਲ ਕੀਤਾ ਹਮਲਾ

4

ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

5

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Rajasansi Murder News: ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟਲੀ ਖਹਿਰਾ ਵਿੱਚ ਬੀਤੀ ਦੇਰ ਸ਼ਾਮ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਟਰੈਕਟਰ ਤੇ ਸੁਪਰਸੀਡਰ ਹੇਠਾਂ ਕੁਚਲ ਕੇ ਕਤਲ ਕਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। 

ਉਕਤ ਨੌਜਵਾਨ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ਉਤੇ ਪਹੁੰਚੇ। ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਵਾਸੀ ਕੋਟਲੀ ਖਹਿਰਾ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਨੌਜਵਾਨ ਹਰਪਾਲ ਸਿੰਘ ਪੁੱਤਰ ਦੀਦਾਰ ਸਿੰਘ ਜਿਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਪਿੰਡ ਦੇ ਹੀ ਕੁਝ ਵਿਅਕਤੀ ਉਸ ਦੀ ਜ਼ਮੀਨਉ ਤੇ ਕਬਜ਼ਾ ਕਰਨਾ ਚਾਹੁੰਦੇ ਸਨ। 

ਉਨ੍ਹਾਂ ਨੇ ਦੱਸਿਆ ਕਿ ਅੱਜ ਥਾਣੇ ਵਿੱਚ ਬੈਠ ਕੇ ਦੋਵਾਂ ਧਿਰਾਂ ਵਿਚਾਲੇ ਫੈਸਲਾ ਹੋਇਆ ਸੀ ਪਰ ਦੂਸਰੀ ਧਿਰ ਦੇ ਕੁਝ ਵਿਅਕਤੀ ਜਿਨ੍ਹਾਂ ਵਿੱਚ ਮਹਿੰਗਾ ਸਿੰਘ, ਕਸ਼ਮੀਰ ਸਿੰਘ ਤੇ ਹੋਰ ਸ਼ਾਮਿਲ ਸਨI ਉਹਨਾਂ ਵੱਲੋਂ ਹਰਪਾਲ ਸਿੰਘ ਦੀ ਜ਼ਮੀਨ ਨੂੰ ਧੱਕੇ ਨਾਲ ਵਾਹੁਣਾ ਸ਼ੁਰੂ ਕਰ ਦਿੱਤਾ।

 ਹਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਜ਼ਮੀਨ ਵਾਹੁਣ ਤੋਂ ਰੋਕਿਆ ਗਿਆ ਤਾਂ ਉਹਨਾਂ ਵੱਲੋਂ ਟਰੈਕਟਰ ਅਤੇ ਸੁਪਰਸੀਡਰ ਉਸ ਦੇ ਉੱਪਰ ਚੜ੍ਹਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਕੇ ਉਤੇ ਹੀ ਦਰਦਨਾਕ ਮੌਤ ਹੋ ਗਈ।

ਇਸ ਮੌਕੇ ਥਾਣਾ ਭਿੰਡੀ ਸੈਦਾਂ ਦੇ ਐੱਸ. ਐੱਚ. ਓ. ਵੱਲੋਂ ਮੌਕੇ 'ਤੇ ਪੁੱਜ ਕੇ ਬਿਆਨ ਦਰਜ ਕੀਤੇ ਗਏ ਅਤੇ ਪਰਿਵਾਰ ਵੱਲੋਂ ਲਾਸ਼ ਨੂੰ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਰੱਖ ਕੇ ਮ੍ਰਿਤਕ ਹਰਪਾਲ ਸਿੰਘ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਸ ਸਾਲ ਨਹੀਂ ਪਵੇਗੀ ਕੜਾਕੇ ਦੀ ਠੰਢ! ਨਵੰਬਰ ਵਿੱਚ ਵੀ ਦਿਨ ਰਹਿਣਗੇ ਗਰਮ, ਪੰਜਾਬ-ਦਿੱਲੀ 'ਚ ਧੁੰਦ ਅਤੇ ਇਨ੍ਹਾਂ ਰਾਜਾਂ 'ਚ ਤੂਫ਼ਾਨ

ਉਧਰ ਜਦੋਂ ਇਸ ਮਾਮਲੇ ਸੰਬੰਧੀ ਡੀਐੱਸਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਹਰਪਾਲ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਗਰਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੱਜ ਮੁੜ ਹੋਈ ਟੂੰ-ਟੂੰ; ਔਰਤਾਂ ਦੇ ਖਾਤਿਆਂ ਵਿੱਚ 3000-4500 ਰੁਪਏ ਟਰਾਂਸਫਰ ਕੀਤੇ

Add Zee News as a Preferred Source
TAGS:
Punjab Crime News