• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਜਲਾਲਾਬਾਦ ਦੇ ਢਾਬੇ ’ਤੇ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ

ਜਲਾਲਾਬਾਦ ਦੇ ਢਾਬੇ ’ਤੇ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ

Moga Dhaba Shooting: ਬੀਤੀ ਰਾਤ ਮੋਗਾ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਕਰਨ ਢਾਬੇ ’ਤੇ ਗੋਲੀ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ।

Written ByRavinder Singh
Published: Oct 22, 2026, 11:38 AM IST|Updated: Oct 22, 2026, 11:41 AM IST
joinshare
ਜਲਾਲਾਬਾਦ ਦੇ ਢਾਬੇ ’ਤੇ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚਾ ਵੇਚਣ ਵਾਲੇ ਦੇ ਪੁੱਤਰ ਦਾ ਕਤਲ

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚਾ ਵੇਚਣ ਵਾਲੇ ਦੇ ਪੁੱਤਰ ਦਾ ਕਤਲ

2

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਵਿੱਚ ਹੰਗਾਮਾ, ਯਾਤਰੀ ਫਸੇ; ਪੀਜੀਆਈ ਜਾਣ ਵਾਲੇ ਮਰੀਜ਼ ਵੀ ਪ੍ਰੇਸ਼ਾਨ

3

ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤ; 7 ਰੁਪਏ ਦੀ ਲਾਟਰੀ ਨਾਲ ਜਿੱਤੇ ਇੱਕ ਕਰੋੜ ਰੁਪਏ

4

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਦੇ ਗਗਨ ਚੌਕ ’ਤੇ ਸਵਾਰੀਆਂ ਖੱਜਲ-ਖ਼ੁਆਰ

5

ਮੋਹਾਲੀ ਦੀ ਅੰਬ ਸਾਹਿਬ ਕਲੋਨੀ ਵਿੱਚ ਵੱਡੀ ਪੁਲਿਸ ਕਾਰਵਾਈ; ਦੋ ਨੌਜਵਾਨ ਪਿਸਤੌਲ ਅਤੇ ਦੇਸੀ ਚਾਕੂ ਸਮੇਤ ਗ੍ਰਿਫ਼ਤਾਰ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Moga Dhaba Shooting(ਨਵਦੀਪ ਮਹੇਸ਼ਰੀ): ਬੀਤੀ ਰਾਤ ਮੋਗਾ ਦੇ ਪਿੰਡ ਜਲਾਲਾਬਾਦ ਨੇੜੇ ਸਥਿਤ ਕਰਨ ਢਾਬੇ ’ਤੇ ਗੋਲੀ ਲੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਢਾਬੇ ’ਤੇ ਕੰਮ ਕਰਦਾ ਸੀ। 

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀਆਂ ਦੋ ਵੱਡੀਆਂ ਭੈਣਾਂ ਹਨ। ਉਸ ਦੇ ਮਾਪੇ ਦਿਹਾੜੀ-ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਮੁਤਾਬਕ ਗੋਲੀ ਸੰਦੀਪ ਸਿੰਘ ਦੀ ਛਾਤੀ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀ ਜਾਨ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਨੇ ਦਮ ਤੋੜ ਦਿੱਤਾ।  ਢਾਬੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਕੁਝ ਪਲ ਪਹਿਲਾਂ ਤੱਕ ਸਭ ਕੁਝ ਆਮ ਵਾਂਗ ਚੱਲ ਰਿਹਾ ਸੀ ਪਰ ਅਚਾਨਕ ਗੋਲੀ ਚੱਲਣ ਨਾਲ ਮਾਹੌਲ ਤਣਾਅਪੂਰਨ ਹੋ ਗਿਆ। 22 ਸਾਲਾ ਸੰਦੀਪ ਸਿੰਘ ਦੀ ਮੌਤ ਨਾਲ ਉਸ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਧਰਮਕੋਟ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕਰਨ ਢਾਬੇ ’ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿਸ ਵਿੱਚ ਕਰੀਬ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮੁੱਢਲੀ ਜਾਂਚ ਮੁਤਾਬਕ ਵਿਕਰਮ ਸਿੰਘ ਅਤੇ ਸੰਦੀਪ ਸਿੰਘ ਦੋਵੇਂ ਪਿਸਤੌਲ ਦੇਖ ਰਹੇ ਸਨ। ਇਸੇ ਦੌਰਾਨ ਵਿਕਰਮ ਸਿੰਘ ਤੋਂ ਅਚਾਨਕ ਗੋਲੀ ਚੱਲ ਗਈ, ਜੋ ਸੰਦੀਪ ਸਿੰਘ ਦੀ ਛਾਤੀ ਵਿੱਚ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਵੱਡਾ ਅਪਡੇਟ: CBI ਟੀਮ ਅੱਧੀ ਰਾਤ ਨੂੰ ਪਹੁੰਚੀ ਮਾਨਸਾ, ਸਿਟੀ-2 ਥਾਣੇ ਤੋਂ ਲਈ ਕੇਸ ਫਾਈਲ
 

ਡੀਐੱਸਪੀ ਨੇ ਦੱਸਿਆ ਕਿ ਵਿਕਰਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Add Zee News as a Preferred Source
TAGS:
Punjab Crime News