Ludhiana Protest News: ਲੁਧਿਆਣਾ ਦੇ ਚੰਡੀਗੜ੍ਹ ਰੋਡ ਹਸਪਤਾਲ ਨੇ ਨਜ਼ਦੀਕ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦਵਾਉਣ ਲਈ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਵੱਲੋਂ ਚੰਡੀਗੜ੍ਹ ਰੋਡ ਉਤੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਇੱਕ ਨੌਜਵਾਨ ਜੋ ਕਿ ਪ੍ਰਦਰਸ਼ਨ ਵਿੱਚ ਆਇਆ ਸੀ ਉਸਦੇ ਹੱਥ ਵਿੱਚ ਇੱਕ ਰਾੜ ਫੜੀ ਸੀ ਜੋ ਕਿ ਉੱਪਰ ਨਿਕਲ ਰਹੀਆਂ 11000 ਵੋਲਟੇਜ ਦੀਆਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਈ ਜਿਸ ਤੋਂ ਕਦ ਨੌਜਵਾਨ ਉਸਦੀ ਚਪੇਟ ਵਿੱਚ ਆ ਗਿਆ ਇਸ ਨੂੰ ਤੁਰੰਤ ਹਸਪਤਾਲ ਲੈ ਕੇ ਗਿਆ ਲੇਕਿਨ ਰਸਤੇ ਦੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਉਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ ਰੋ ਬੁਰਾ ਹਾਲ ਹੈ।
ਰਿਪੋਰਟਾਂ ਮੁਤਾਬਕ, ਇਹ ਹਾਦਸਾ ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ ਪੰਜਾਬ ਬੰਦ ਦੌਰਾਨ ਵਾਪਰਿਆ। ਪ੍ਰਦਰਸ਼ਨ ਦੌਰਾਨ ਬੈਨਰ ਹਟਾਉਣ ਸਮੇਂ ਜਸ਼ਨਦੀਪ ਸਿੰਘ ਦੇ ਹੱਥ ਵਿੱਚ ਲੋਹੇ ਦੀ ਰਾਡ ਸੀ। ਇਸ ਦੌਰਾਨ ਰਾਡ ਉੱਪਰੋਂ ਲੰਘ ਰਹੀ ਲਗਭਗ 11,000 ਵੋਲਟ ਦੀ ਹਾਈ-ਟੈਂਸ਼ਨ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ। ਇਸ ਕਾਰਨ ਜਸ਼ਨਦੀਪ ਨੂੰ ਜ਼ੋਰਦਾਰ ਬਿਜਲੀ ਦਾ ਝਟਕਾ ਲੱਗਿਆ ਅਤੇ ਉਹ ਬੁਰੀ ਤਰ੍ਹਾਂ ਝੁਲਸ ਗਿਆ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ।
ਇਸ ਹਾਦਸੇ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਨੌਜਵਾਨ ਇੱਕ ਖੰਭੇ ’ਤੇ ਚੜ੍ਹ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਲਾ ਬਿਲਬੋਰਡ ਹਟਾਉਂਦਾ ਦਿਖਾਈ ਦੇ ਰਿਹਾ ਹੈ। ਇਸ ਦੁਖਦਾਈ ਘਟਨਾ ਨੇ ਜਸ਼ਨਦੀਪ ਦੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਪਰਿਵਾਰ ਵੱਲੋਂ ਇਸ ਹਾਦਸੇ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਦੀ ਜਵਾਬਦੇਹੀ ’ਤੇ ਵੀ ਸਵਾਲ ਉਠਾਏ ਗਏ ਹਨ।
ਜਸ਼ਨਦੀਪ ਦੇ ਚਚੇਰੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ’ਤੇ ਲੁਧਿਆਣਾ ਵਿੱਚ ਨਸ਼ਿਆਂ ਵਿਰੁੱਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਸ਼ਨਦੀਪ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਉਹ ਪ੍ਰਦਰਸ਼ਨਕਾਰੀਆਂ ਦੇ ਨਾਲ ਮੌਜੂਦ ਸੀ, ਜਦੋਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।