SOCIAL MEDIA

Newsletter

PARTNER SITES
भाषा चुनें राज्य चुनें

ਲੰਬੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Lambi Murder News: ਅੱਜ ਸਵੇਰੇ ਹਲਕਾ ਲੰਬੀ ਦੇ ਪਿੰਡ ਚੰਨੂ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 20 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

Written By Ravinder Singh
Published: Nov 01, 2026, 05:27 PM IST | Updated: Nov 01, 2026, 05:32 PM IST
Join

Lambi Murder News: ਅੱਜ ਸਵੇਰੇ ਹਲਕਾ ਲੰਬੀ ਦੇ ਪਿੰਡ ਚੰਨੂ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ 20 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਨਿੱਜੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। 

ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਮੌਕੇ ''ਤੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਉੱਧਰ, ਡੀਐਸਪੀ ਲੰਬੀ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਮੁੱਢਲੀ ਜਾਂਚ ਅਨੁਸਾਰ ਇਹ ਵਿਵਾਦ ਨਿੱਜੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। 

ਇਹ ਵੀ ਪੜ੍ਹੋ : ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਰੈਲੀ; ਰਾਹੁਲ ਗਾਂਧੀ ਬੋਲੇ ਗਿਆਨੇਸ਼ ਕੁਮਾਰ ਜੇਲ੍ਹ ਜਾਣਗੇ

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਪਿੱਛੇ ਅਸਲ ਕਾਰਨਾਂ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆਵੇਗੀ।

ਨੌਜਵਾਨ ਨੂੰ ਟਰੈਕਟਰ ਨਾਲ ਦਰੜ ਕੇ ਮੌਤ ਦੇ ਘਾਟ ਉਤਾਰਿਆ

ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਕੋਟਲੀ ਖਹਿਰਾ ਵਿੱਚ ਬੀਤੀ ਦੇਰ ਸ਼ਾਮ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਟਰੈਕਟਰ ਤੇ ਸੁਪਰਸੀਡਰ ਹੇਠਾਂ ਕੁਚਲ ਕੇ ਕਤਲ ਕਰ ਦੇਣ ਦਾ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਦੇ ਕਤਲ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਰਾਜਾਸਾਂਸੀ ਜਗਬੀਰ ਸਿੰਘ ਔਲਖ ਪੁਲਿਸ ਫੋਰਸ ਸਮੇਤ ਮੌਕੇ ਉਤੇ ਪਹੁੰਚੇ। ਇਸ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹਰਜੀਤ ਸਿੰਘ ਵਾਸੀ ਕੋਟਲੀ ਖਹਿਰਾ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਰਹਿਣ ਵਾਲਾ ਨੌਜਵਾਨ ਹਰਪਾਲ ਸਿੰਘ ਪੁੱਤਰ ਦੀਦਾਰ ਸਿੰਘ ਜਿਸ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਪਿੰਡ ਦੇ ਹੀ ਕੁਝ ਵਿਅਕਤੀ ਉਸ ਦੀ ਜ਼ਮੀਨਉ ਤੇ ਕਬਜ਼ਾ ਕਰਨਾ ਚਾਹੁੰਦੇ ਸਨ। 

ਉਹਨਾਂ ਦੱਸਿਆ ਕਿ ਅੱਜ ਥਾਣੇ ਵਿੱਚ ਬੈਠ ਕੇ ਦੋਵਾਂ ਧਿਰਾਂ ਵਿਚਾਲੇ ਫੈਸਲਾ ਹੋਇਆ ਸੀ ਪਰ ਦੂਸਰੀ ਧਿਰ ਦੇ ਕੁਝ ਵਿਅਕਤੀ ਜਿਨ੍ਹਾਂ ਵਿੱਚ ਮਹਿੰਗਾ ਸਿੰਘ, ਕਸ਼ਮੀਰ ਸਿੰਘ ਤੇ ਹੋਰ ਸ਼ਾਮਿਲ ਸਨI ਉਹਨਾਂ ਵੱਲੋਂ ਹਰਪਾਲ ਸਿੰਘ ਦੀ ਜ਼ਮੀਨ ਨੂੰ ਧੱਕੇ ਨਾਲ ਵਾਹੁਣਾ ਸ਼ੁਰੂ ਕਰ ਦਿੱਤਾ। ਹਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਹਰਪਾਲ ਸਿੰਘ ਨੇ ਉਹਨਾਂ ਨੂੰ ਜ਼ਮੀਨ ਵਾਹੁਣ ਤੋਂ ਰੋਕਿਆ ਗਿਆ ਤਾਂ ਉਹਨਾਂ ਵੱਲੋਂ ਟਰੈਕਟਰ ਅਤੇ ਸੁਪਰਸੀਡਰ ਉਸ ਦੇ ਉੱਪਰ ਚੜ੍ਹਾ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਕੇ ਉਤੇ ਹੀ ਦਰਦਨਾਕ ਮੌਤ ਹੋ ਗਈ।
 

ਇਹ ਵੀ ਪੜ੍ਹੋ : ਇਸ ਸਾਲ ਨਹੀਂ ਪਵੇਗੀ ਕੜਾਕੇ ਦੀ ਠੰਢ! ਨਵੰਬਰ ਵਿੱਚ ਵੀ ਦਿਨ ਰਹਿਣਗੇ ਗਰਮ, ਪੰਜਾਬ-ਦਿੱਲੀ 'ਚ ਧੁੰਦ ਅਤੇ ਇਨ੍ਹਾਂ ਰਾਜਾਂ 'ਚ ਤੂਫ਼ਾਨ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES