• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਇੱਕ ਫੂਡ ਵੈਨ ਵਿੱਚੋਂ ਮਿਲੀ 10-12 ਦਿਨ ਪੁਰਾਣੀ ਸੜੀ ਹੋਈ ਲਾਸ਼

ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਇੱਕ ਫੂਡ ਵੈਨ ਵਿੱਚੋਂ ਮਿਲੀ 10-12 ਦਿਨ ਪੁਰਾਣੀ ਸੜੀ ਹੋਈ ਲਾਸ਼

ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਗੋਪਾਲ ਸਵੀਟਸ ਦੇ ਨੇੜੇ ਖੜੀ ਇੱਕ ਫੂਡ ਵੈਨ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸਦੀ ਉਮਰ 10-12 ਦਿਨ ਦੱਸੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੇ ਸਬੂਤ ਇਕੱਠੇ ਕੀਤੇ ਹਨ, ਅਤੇ ਪੁਲਿਸ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰ ਰਹੀ ਹੈ।

Written ByRaj Rani
Published: Nov 04, 2026, 03:35 PM IST|Updated: Nov 04, 2026, 03:46 PM IST
joinshare
ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਇੱਕ ਫੂਡ ਵੈਨ ਵਿੱਚੋਂ ਮਿਲੀ 10-12 ਦਿਨ ਪੁਰਾਣੀ ਸੜੀ ਹੋਈ ਲਾਸ਼

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਇੱਕ ਫੂਡ ਵੈਨ ਵਿੱਚੋਂ ਮਿਲੀ 10-12 ਦਿਨ ਪੁਰਾਣੀ ਸੜੀ ਹੋਈ ਲਾਸ਼

ਜ਼ੀਰਕਪੁਰ-ਪਟਿਆਲਾ ਹਾਈਵੇਅ 'ਤੇ ਇੱਕ ਫੂਡ ਵੈਨ ਵਿੱਚੋਂ ਮਿਲੀ 10-12 ਦਿਨ ਪੁਰਾਣੀ ਸੜੀ ਹੋਈ ਲਾਸ਼

2

ਪੰਜਾਬ 'ਚ 'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ 7 ਟਿਕਾਣਿਆਂ 'ਤੇ ਈਡੀ ਦੀ ਛਾਪੇਮਾਰੀ

3

ਝੋਟਾ ਕਤਲ ਕੇਸ ਵਿੱਚ ਵੱਡੀ ਕਾਰਵਾਈ, 1200 ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ; CBI ਟੀਮ ਮਾਨਸਾ ਪਹੁੰਚੀ

4

ਜ਼ੀਰਕਪੁਰ ਦੇ ਫਰਨੀਚਰ ਮਾਰਕੀਟ ਵਿੱਚ ਅੱਗ ਲੱਗਣ ਨਾਲ 22 ਸ਼ੈੱਡ ਸੜ ਕੇ ਸੁਆਹ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

5

ਮੋਗਾ 'ਚ AAP ਵਿਧਾਇਕਾ ਅਮਨਦੀਪ ਕੌਰ ਦੇ ਘਰ ED ਦਾ ਛਾਪਾ, ਦੁਬਾਰਾ ਟਿਕਟ ਮਿਲਣ ਦੇ 3 ਦਿਨਾਂ ਬਾਅਦ ਕਾਰਵਾਈ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Zirakpur News: ਜ਼ੀਰਕਪੁਰ-ਪਟਿਆਲਾ ਹਾਈਵੇ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਗੋਪਾਲ ਸਵੀਟਸ ਦੇ ਨੇੜੇ ਚੌਰਾਹੇ ’ਤੇ ਖੜ੍ਹੀ ਇੱਕ ਫੂਡ ਵੈਨ ਦੇ ਅੰਦਰੋਂ ਇੱਕ ਅਣਪਛਾਤੇ ਵਿਅਕਤੀ ਦੀ ਬੇਹੱਦ ਸੜੀ-ਗਲੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਦਿਨ-ਰਾਤ ਵਾਹਨਾਂ ਦੀ ਆਵਾਜਾਈ ਨਾਲ ਰੁੱਝੇ ਰਹਿਣ ਵਾਲੇ ਇਸ ਹਾਈਵੇ ’ਤੇ ਵਾਪਰੀ ਇਸ ਘਟਨਾ ਨੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲਾਸ਼ ਕਈ ਦਿਨ ਪੁਰਾਣੀ ਹੋਣ ਕਾਰਨ ਉਸ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ।

ਜਾਣਕਾਰੀ ਅਨੁਸਾਰ, ਇਲਾਕੇ ਦੇ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਫੂਡ ਵੈਨ ਦੇ ਆਲੇ-ਦੁਆਲੇ ਬਹੁਤ ਤੇਜ਼ ਬਦਬੂ ਆ ਰਹੀ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਇਸ ਨੂੰ ਆਮ ਗੱਲ ਸਮਝਿਆ, ਪਰ ਜਦੋਂ ਬਦਬੂ ਲਗਾਤਾਰ ਵਧਣ ਲੱਗੀ ਤਾਂ ਸ਼ੱਕ ਹੋਣ ’ਤੇ ਇਸ ਦੀ ਸੂਚਨਾ ਜ਼ੀਰਕਪੁਰ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਦੋਂ ਫੂਡ ਵੈਨ ਦੀ ਜਾਂਚ ਕੀਤੀ ਗਈ ਤਾਂ ਅੰਦਰ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਮਿਲੀ। ਲਾਸ਼ ਦੀ ਹਾਲਤ ਦੇਖ ਕੇ ਪੁਲਿਸ ਅਧਿਕਾਰੀ ਵੀ ਹੈਰਾਨ ਰਹਿ ਗਏ।

ਮੁੱਢਲੀ ਜਾਂਚ ਦੌਰਾਨ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲਾਸ਼ ਕਰੀਬ 10 ਤੋਂ 12 ਦਿਨ ਪੁਰਾਣੀ ਹੋ ਸਕਦੀ ਹੈ। ਹਾਲਾਂਕਿ, ਮੌਤ ਦਾ ਅਸਲ ਸਮਾਂ ਅਤੇ ਹੋਰ ਤੱਥ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕਣਗੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਮੌਕੇ ’ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਫੂਡ ਵੈਨ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਲੋੜੀਂਦੇ ਸਬੂਤ ਇਕੱਠੇ ਕੀਤੇ।

ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀ ਪਛਾਣ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਫੂਡ ਵੈਨ ਕਿੰਨੇ ਸਮੇਂ ਤੋਂ ਉੱਥੇ ਖੜ੍ਹੀ ਸੀ ਅਤੇ ਇਸ ਦੇ ਅੰਦਰ ਲਾਸ਼ ਕਿਵੇਂ ਪਹੁੰਚੀ।

ਇਸ ਤੋਂ ਇਲਾਵਾ ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਸਕਦੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਪਿਛਲੇ ਦਿਨਾਂ ਦੌਰਾਨ ਫੂਡ ਵੈਨ ਦੇ ਨੇੜੇ ਕੌਣ-ਕੌਣ ਆਇਆ-ਗਿਆ ਅਤੇ ਇਸ ਘਟਨਾ ਪਿੱਛੇ ਕੋਈ ਅਪਰਾਧਿਕ ਸਾਜ਼ਿਸ਼ ਤਾਂ ਨਹੀਂ ਹੈ।

ਫਿਲਹਾਲ ਇਹ ਮਾਮਲਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ ਕਿ ਆਖ਼ਰ ਇੱਕ ਭੀੜ-ਭੜੱਕੇ ਵਾਲੇ ਹਾਈਵੇ ’ਤੇ ਖੜ੍ਹੀ ਫੂਡ ਵੈਨ ਦੇ ਅੰਦਰ ਇੰਨੇ ਦਿਨਾਂ ਤੱਕ ਲਾਸ਼ ਪਈ ਰਹੀ ਅਤੇ ਕਿਸੇ ਨੂੰ ਇਸ ਦੀ ਭਿਣਕ ਤੱਕ ਕਿਉਂ ਨਹੀਂ ਲੱਗੀ? ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ।
 

Add Zee News as a Preferred Source
TAGS:
Punjab News