• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਚੰਡੀਗੜ੍ਹ
  • /ਚੰਡੀਗੜ੍ਹ ਵਿੱਚ 200 ਕਿਲੋ ਪਨੀਰ ਜ਼ਬਤ; ਗੱਡੀ ਵਿਚ ਲਿਜਾਈ ਜਾ ਰਹੀ ਸੀ ਖੇਪ

ਚੰਡੀਗੜ੍ਹ ਵਿੱਚ 200 ਕਿਲੋ ਪਨੀਰ ਜ਼ਬਤ; ਗੱਡੀ ਵਿਚ ਲਿਜਾਈ ਜਾ ਰਹੀ ਸੀ ਖੇਪ

Chandigarh News: ਸ਼ਨੀਵਾਰ ਸਵੇਰੇ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਰਾਮਦਰਬਾਰ ਮੰਡੀ ਗਰਾਊਂਡ ਵਿੱਚ ਕਾਰਵਾਈ ਕਰਦਿਆਂ ਪਨੀਰ ਨਾਲ ਭਰੇ ਇੱਕ ਵਾਹਨ ਨੂੰ ਰੋਕ ਕੇ ਕਰੀਬ 200 ਕਿਲੋ ਪਨੀਰ ਜ਼ਬਤ ਕੀਤਾ।

Written ByRavinder Singh
Published: Oct 03, 2026, 05:21 PM IST|Updated: Oct 03, 2026, 05:23 PM IST
joinshare
ਚੰਡੀਗੜ੍ਹ ਵਿੱਚ 200 ਕਿਲੋ ਪਨੀਰ ਜ਼ਬਤ; ਗੱਡੀ ਵਿਚ ਲਿਜਾਈ ਜਾ ਰਹੀ ਸੀ ਖੇਪ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Chandigarh News: ਫੂਡ ਸੇਫਟੀ ਵਿਭਾਗ ਦੀ ਟੀਮ ਨੇ ਸ਼ਨੀਵਾਰ ਸਵੇਰੇ ਰਾਮਦਰਬਾਰ ਮੰਡੀ ਗਰਾਊਂਡ ਵਿੱਚ ਕਾਰਵਾਈ ਕਰਦਿਆਂ ਪਨੀਰ ਨਾਲ ਭਰੇ ਇੱਕ ਵਾਹਨ ਨੂੰ ਰੋਕ ਕੇ ਕਰੀਬ 200 ਕਿਲੋ ਪਨੀਰ ਜ਼ਬਤ ਕੀਤਾ। ਟੀਮ ਨੇ ਸਵੇਰੇ ਲਗਭਗ 5 ਵਜੇ ਬੋਲੇਰੋ ਪਿਕਅੱਪ ਨੂੰ ਜਾਂਚ ਲਈ ਰੋਕਿਆ ਸੀ। ਜਾਂਚ ਦੌਰਾਨ ਵਾਹਨ ਵਿੱਚ ਵੱਡੀ ਮਾਤਰਾ ਵਿੱਚ ਪਨੀਰ ਮਿਲਿਆ, ਜਿਸ ਤੋਂ ਬਾਅਦ ਪੂਰੀ ਖੇਪ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ।

ਫੂਡ ਸੇਫਟੀ ਅਧਿਕਾਰੀਆਂ ਮੁਤਾਬਕ ਜ਼ਬਤ ਕੀਤੇ ਗਏ ਪਨੀਰ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਕੋਲਡ ਸਟੋਰੇਜ ਵਿੱਚ ਸੁਰੱਖਿਅਤ ਢੰਗ ਨਾਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪਨੀਰ ਦਾ ਨਮੂਨਾ ਜਾਂਚ ਲਈ NABL-ਮਾਨਤਾ ਪ੍ਰਾਪਤ ਫੂਡ ਐਨਾਲਿਸਿਸ ਲੈਬਾਰਟਰੀ ਨੂੰ ਭੇਜਿਆ ਗਿਆ ਹੈ। ਹੁਣ ਪਨੀਰ ਦੀ ਗੁਣਵੱਤਾ ਅਤੇ ਸੁਰੱਖਿਆ ਨਾਲ ਸਬੰਧਤ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਫਾਸਟ-ਫੂਡ ਆਉਟਲੈਟਾਂ ਅਤੇ ਹੋਰ ਭੋਜਨ ਕਾਰੋਬਾਰਾਂ ਨੂੰ ਸਿਰਫ਼ ਅਧਿਕਾਰਤ ਅਤੇ ਭਰੋਸੇਯੋਗ ਸਪਲਾਇਰਾਂ ਤੋਂ ਹੀ ਪਨੀਰ, ਦੁੱਧ ਅਤੇ ਹੋਰ ਕੱਚਾ ਮਾਲ ਖਰੀਦਣ ਦੀ ਹਦਾਇਤ ਕੀਤੀ ਗਈ ਹੈ।

ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਕੱਚੇ ਮਾਲ ਦੀ ਖਰੀਦ ਨਾਲ ਸਬੰਧਤ ਬਿੱਲ ਅਤੇ ਇਨਵੌਇਸ ਸੰਭਾਲ ਕੇ ਰੱਖਣ, ਤਾਂ ਜੋ ਲੋੜ ਪੈਣ ’ਤੇ ਸਪਲਾਈ ਦੇ ਸਰੋਤ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪਨੀਰ ਦੀ ਗੁਣਵੱਤਾ ਅਤੇ ਮੀਨੂ ਜਾਂ ਕਾਰੋਬਾਰੀ ਸਥਾਨ ’ਤੇ ਵਰਤੇ ਜਾਣ ਵਾਲੇ ਉਤਪਾਦਾਂ ਬਾਰੇ ਜਾਣਕਾਰੀ ਵੀ ਸਪੱਸ਼ਟ ਤੌਰ ’ਤੇ ਪ੍ਰਦਰਸ਼ਿਤ ਕਰਨ ਦੀ ਸਲਾਹ ਦਿੱਤੀ ਗਈ ਹੈ।

ਫੂਡ ਸੇਫਟੀ ਵਿਭਾਗ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਚਾਨਕ ਛਾਪੇਮਾਰੀ ਅਤੇ ਜਾਂਚ ਮੁਹਿੰਮ ਜਾਰੀ ਰਹੇਗੀ। ਇਸ ਦੌਰਾਨ ਸਿਰਫ਼ ਪਨੀਰ ਸਪਲਾਇਰਾਂ ਹੀ ਨਹੀਂ, ਸਗੋਂ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ, ਫਾਸਟ-ਫੂਡ ਦੁਕਾਨਾਂ ਅਤੇ ਮਿਠਾਈਆਂ ਦੀਆਂ ਦੁਕਾਨਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਖਾਣ-ਪੀਣ ਵਾਲੀ ਵਸਤੂ ਦੀ ਗੁਣਵੱਤਾ ਸਬੰਧੀ ਸ਼ੱਕ ਹੋਵੇ ਤਾਂ ਉਹ FSSAI Food Safety Connect ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਫੂਡ ਸੇਫਟੀ ਵਿਭਾਗ ਦੇ ਹੈਲਪਲਾਈਨ ਨੰਬਰ 0172-2782457 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Add Zee News as a Preferred Source
TAGS:
Chandigarh News
Zee punjabi News
Punjabi News