ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਪਤਨੀ ਰਵਿੰਦਰ ਕੌਰ ਗੁਜਰਾਲ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ
Amarjit Singh Gujral Joins Akali Dal News: ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ ਹੋਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਸਵਾਗਤ ਕੀਤਾ।
Amarjit Singh Gujral Joins Akali Dal News: ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸੈਂਕੜੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਯੂਨਿਟ ਵਿੱਚ ਸ਼ਾਮਲ ਹੋਏ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਸਵਾਗਤ ਕੀਤਾ। ਚਰਨਜੀਤ ਸਿੰਘ ਵਿਲੀ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (SAD), ਚੰਡੀਗੜ੍ਹ ਯੂਨਿਟ ਨੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਗੁਜਰਾਲ ਆਪਣੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਸਮੇਤ ਆਪਣੇ ਸੈਂਕੜੇ ਸਮਰਥਕਾਂ ਨਾਲ ਅਧਿਕਾਰਤ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਚਰਨਜੀਤ ਸਿੰਘ ਵਿਲੀ ਨੇ ਕਿਹਾ ਕਿ ਗੁਜਰਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡੀ ਮਜ਼ਬੂਤੀ ਅਤੇ ਹੁਲਾਰਾ ਮਿਲਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਨਾਲ ਆਉਣ ਵਾਲੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਪਾਰਟੀ ਦੇ ਪ੍ਰਦਰਸ਼ਨ 'ਤੇ ਬਹੁਤ ਹੀ ਸਕਾਰਾਤਮਕ ਪ੍ਰਭਾਵ ਪਵੇਗਾ। ਵਿਲੀ ਨੇ ਅੱਗੇ ਕਿਹਾ ਕਿ ਇਹ ਤਾਂ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਉੱਠੀ ਇੱਕ ਨਵੀਂ ਲਹਿਰ ਦੀ ਸਿਰਫ਼ ਸ਼ੁਰੂਆਤ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਪਾਰਟੀ ਵਿੱਚ ਸ਼ਾਮਲ ਹੁੰਦੇ ਨਜ਼ਰ ਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮਰਥਨ ਦੀ ਲਹਿਰ ਉਦੋਂ ਤੱਕ ਲਗਾਤਾਰ ਵਧਦੀ ਰਹੇਗੀ, ਜਦੋਂ ਤੱਕ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣ ਜਾਂਦੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਸੀਟਾਂ ਜਿੱਤਣਾ ਨਾ ਸਿਰਫ਼ ਚੰਡੀਗੜ੍ਹ ਵਿੱਚ ਪਾਰਟੀ ਨੂੰ ਮਜ਼ਬੂਤ ਕਰੇਗਾ, ਸਗੋਂ ਇਸ ਨਾਲ ਪੂਰੇ ਪੰਜਾਬ ਵਿੱਚ ਵੀ ਇੱਕ ਮਜ਼ਬੂਤ ਅਤੇ ਸਕਾਰਾਤਮਕ ਸਿਆਸੀ ਸੰਦੇਸ਼ ਜਾਵੇਗਾ।
ਇਸ ਮੌਕੇ ਬੀਬੀ ਹਰਜਿੰਦਰ ਕੌਰ (ਐਗਜ਼ੈਕਟਿਵ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਵੀ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਧਰਮਪਤਨੀ ਬੀਬੀ ਰਵਿੰਦਰ ਕੌਰ ਗੁਜਰਾਲ ਦਾ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ। ਬੀਬੀ ਹਰਜਿੰਦਰ ਕੌਰ ਜੀ ਨੇ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਪਰਿਵਾਰ ਦੇ ਹੋਏ ਵਿਸਥਾਰ ਅਤੇ ਮਜ਼ਬੂਤੀ 'ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਉਹ ਖੁਦ ਵਾਰਡ ਨੰਬਰ 23 ਤੋਂ ਕਈ ਵਾਰ ਨਗਰ ਨਿਗਮ ਕੌਂਸਲਰ ਚੁਣੇ ਗਏ ਹਨ ਅਤੇ ਇਸ ਵਾਰਡ ਅਤੇ ਇੱਥੋਂ ਦੇ ਵਸਨੀਕਾਂ ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਅਮਰਜੀਤ ਸਿੰਘ ਗੁਜਰਾਲ ਆਪਣੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਵਾਰਡ ਨੰਬਰ 23 ਦੇ ਵਸਨੀਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਇਲਾਕੇ ਦੀ ਭਲਾਈ ਤੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।
ਅਮਰਜੀਤ ਸਿੰਘ ਗੁਜਰਾਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੇ ਇਸ ਮੌਕੇ 'ਤੇ ਉਨ੍ਹਾਂ ਦੇ ਕਈ ਪ੍ਰਮੁੱਖ ਸਮਰਥਕਾਂ ਅਤੇ ਸ਼ੁਭਚਿੰਤਕਾਂ ਨੇ ਵੀ ਆਪਣੀ ਹਾਜ਼ਰੀ ਅਤੇ ਸਮਰਥਨ ਨਾਲ ਸਮਾਗਮ ਦੀ ਸ਼ੋਭਾ ਵਧਾਈ। ਇਨ੍ਹਾਂ ਵਿੱਚ ਵਿਸ਼ੇਸ਼ ਤੌਰ 'ਤੇ ਬੀਬੀ ਮਨਮੋਹਨ ਕੌਰ, ਜਰਨੈਲ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਪਵਨ ਗੋਇਲ, ਪਰਵਿੰਦਰ ਸਿੰਘ ਅਤੇ ਇਸ਼ਟਿੰਦਰ ਸਿੰਘ ਹੈਪੀ ਸ਼ਾਮਲ ਸਨ।
ਇਹ ਵੀ ਪੜ੍ਹੋ : ਲੜਕੀ ਨਾਲ ਨਾਲ ਛੇੜਛਾੜ ਕਰਨ ਤੋਂ ਰੋਕਣ ਉਤੇ ਨੌਜਵਾਨਾਂ ਨੇ ਕਾਰ ਵਰਕਸ਼ਾਪ ਮਾਲਕ ਉਪਰ ਕੀਤਾ ਹਮਲਾ