SOCIAL MEDIA

Newsletter

PARTNER SITES
भाषा चुनें राज्य चुनें

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Chandigarh Municipal Corporation Elections: ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Written By Ravinder Singh
Published: Nov 28, 2026, 12:01 IST | Updated: Nov 28, 2026, 12:06 IST
Join

Chandigarh Municipal Corporation Elections: ਚੰਡੀਗੜ੍ਹ ਵਿੱਚ 23 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਜਨਰਲ, ਐਸਸੀ ਅਤੇ ਮਹਿਲਾ-ਰਾਖਵੇਂ ਵਾਰਡਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਲਈ ਵੋਟਾਂ 23 ਦਸੰਬਰ ਨੂੰ ਪੈਣਗੀਆਂ, ਜਿਸ ਤੋਂ ਬਾਅਦ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। 

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚਐੱਸ ਲੱਕੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ 30 ਵਾਰਡਾਂ ਲਈ ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਇਸ ਵਾਰ ਕਾਂਗਰਸ ਨੇ ਉਮੀਦਵਾਰਾਂ ਦੀ ਚੋਣ ਦੌਰਾਨ ਕਈ ਅਹਿਮ ਬਦਲਾਅ ਕੀਤੇ ਹਨ। ਪਾਰਟੀ ਨੇ ਕਈ ਮੌਜੂਦਾ ਕੌਂਸਲਰਾਂ ਦੀਆਂ ਟਿਕਟਾਂ ਕੱਟ ਕੇ ਨਵੇਂ ਚਿਹਰਿਆਂ 'ਤੇ ਭਰੋਸਾ ਜਤਾਇਆ ਹੈ। ਇਨ੍ਹਾਂ ਵਿੱਚ ਮੌਜੂਦਾ ਕੌਂਸਲਰ ਜਸਬੀਰ ਸਿੰਘ ਬੰਟੀ ਸਮੇਤ ਕਈ ਹੋਰ ਕੌਂਸਲਰ ਸ਼ਾਮਲ ਹਨ, ਜਿਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਰਨ ਦਾ ਮੌਕਾ ਨਹੀਂ ਦਿੱਤਾ ਗਿਆ।

 ਪਾਰਟੀ ਨੇ ਆਪਣੀ ਸੂਚੀ ਵਿੱਚ ਅਨੁਸੂਚਿਤ ਜਾਤੀ, ਜਨਰਲ ਅਤੇ ਜਨਰਲ ਮਹਿਲਾ ਵਰਗ ਦੇ ਉਮੀਦਵਾਰਾਂ ਨੂੰ ਵੀ ਥਾਂ ਦਿੱਤੀ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਵਾਰਡ ਨੰਬਰ-1 ਤੋਂ ਮਲਕੀਤ ਸਿੰਘ, ਵਾਰਡ ਨੰਬਰ-2 ਤੋਂ ਅਮਨਦੀਪ ਕੌਰ ਨਿੱਝਰ, ਵਾਰਡ ਨੰਬਰ-4 ਤੋਂ ਸੰਗੀਤਾ ਕਾਗੜਾ ਅਤੇ ਵਾਰਡ ਨੰਬਰ-5 ਤੋਂ ਪ੍ਰਦੀਪ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਵਾਰਡ ਨੰਬਰ-6 ਤੋਂ ਸੁਰਜੀਤ ਸਿੰਘ ਢਿੱਲੋਂ, ਵਾਰਡ ਨੰਬਰ-7 ਤੋਂ ਮੁਕੇਸ਼ ਰਾਏ, ਵਾਰਡ ਨੰਬਰ-8 ਤੋਂ ਜੰਨਤ ਜਹਾਂ ਨੈਨਾ ਅਤੇ ਵਾਰਡ ਨੰਬਰ-9 ਤੋਂ ਸੁਮੇਰੀ ਲਾਲ ਪਾਰਚਾ ਨੂੰ ਟਿਕਟ ਦਿੱਤੀ ਗਈ ਹੈ।

 ਇਸ ਤੋਂ ਇਲਾਵਾ ਵਾਰਡ ਨੰਬਰ-10 ਤੋਂ ਰਣਜੀਤ ਸਿੰਘ, ਵਾਰਡ ਨੰਬਰ-11 ਤੋਂ ਕਮਲ ਬਰਾੜ, ਵਾਰਡ ਨੰਬਰ-12 ਤੋਂ ਸਚਿਨ ਗਲਾਵ, ਵਾਰਡ ਨੰਬਰ-13 ਤੋਂ ਨੰਦਿਤਾ ਹੁੱਡਾ, ਵਾਰਡ ਨੰਬਰ-14 ਤੋਂ ਕੁਲਦੀਪ ਕੁੱਕੀ, ਵਾਰਡ ਨੰਬਰ-15 ਤੋਂ ਲਵ ਕੁਮਾਰ ਅਤੇ ਵਾਰਡ ਨੰਬਰ-16 ਤੋਂ ਊਸ਼ਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੀ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ। 

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਦੋਵਾਂ ਪਾਰਟੀਆਂ ਵਿਚਕਾਰ ਵਿਚਾਰ-ਵਟਾਂਦਰੇ ਤੋਂ ਬਾਅਦ, ਅਕਾਲੀ ਦਲ ਵੱਲੋਂ ਵੀ ਜਲਦੀ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : Live: ਪਟਿਆਲਾ ਨਗਰ ਨਿਗਮ, ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਿੰਗ ਜਾਰੀ , ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES