• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਲਾਈਵ ਬਲਾਗ
  • /ਪੰਜਾਬ
  • /Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ; ਕਾਰਵਾਈ ਮੁਲਤਵੀ
Live Now

Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ; ਕਾਰਵਾਈ ਮੁਲਤਵੀ

Punjab Vidhan Sabha Session 2026: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੋਈ। ਨਸ਼ਿਆਂ ਤੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ।

Written ByRavinder Singh
Published: Oct 23, 2026, 12:53 PM IST|Updated: Oct 23, 2026, 02:10 PM IST
joinshare
Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਭਾਰੀ ਹੰਗਾਮਾ; ਕਾਰਵਾਈ ਮੁਲਤਵੀ
23 Oct 2026 13:37 IST (IST)
share

ਮੰਗਲਵਾਰ ਤੱਕ ਲਈ ਸੈਸ਼ਨ ਦੀ ਕਾਰਵਾਈ ਮੁਲਤਵੀ

ਐਸਆਈਆਰ ਖਿਲਾਫ਼ ਮਤਾ ਪਾਸ ਕਰਨ ਮਗਰੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਦੀ ਕਾਰਵਾਈ ਮੰਗਲਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

23 Oct 2026 13:31 IST (IST)

ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਐਸਆਈਆਰ ਖਿਲਾਫ਼ ਲਿਆਂਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਐਸਆਈਆਰ ਖਿਲਾਫ਼ ਲਿਆਂਦਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਮੈਂਬਰਾਂ ਤੋਂ ਇਸ ਸਬੰਧੀ ਰਾਏ ਲਈ ਤੇ ਸਾਰਿਆਂ ਨੇ ਹਾਂਪੱਖੀ ਰਵੱਈਆ ਦਿੱਤਾ। ਇਸ ਤੋਂ ਬਾਅਦ ਅੱਜ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਹੈ।

23 Oct 2026 13:29 IST (IST)

ਮੁੱਖ ਮੰਤਰੀ ਭਗਵੰਤ ਮਾਨ ਨੇ ਚੀਮਾ ਵੱਲੋਂ ਐਸਆਈਆਰ ਖਿਲਾਫ ਲਿਆਂਦੇ ਮਤਾ ਦਾ ਕੀਤਾ ਸਮਰਥਨ

ਸੈਸ਼ਨ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੀਮਾ ਵੱਲੋਂ ਐਸਆਈਆਰ ਖਿਲਾਫ ਲਿਆਂਦੇ ਮਤਾ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਲਾਂਘਾ ਖੁੱਲ੍ਹਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਬਾਬਾ ਨਜ਼ਮੀ ਵੱਲੋਂ ਕਾਨਫਰੰਸ ਪ੍ਰਬੰਧਕਾਂ ਲਈ ਉਨ੍ਹਾਂ ਨੂੰ ਸੱਦਾ ਭੇਜਿਆ ਗਿਆ ਹੈ।

23 Oct 2026 13:19 IST (IST)

ਵੋਟਾਂ ਨੂੰ ਕੱਟਣਾ ਲੋਕਤੰਤਰ ਲਈ ਖਤਰਾ-ਸੀਐਮ ਮਾਨ

ਵੋਟ ਚੋਰੀ ਦੇ ਮੁੱਦੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੋਟਾਂ ਦਾ ਕੱਟਣਾ ਲੋਕਤੰਤਰ ਲਈ ਵੱਡਾ ਖਤਰਾ ਹੈ। ਇਸ ਦੌਰਾਨ ਉਨ੍ਹਾਂ ਨੇ ਗਿਆਨੇਸ਼ ਕੁਮਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਈਵੀਐਮ ਖਿਲਾਫ਼ ਆਵਾਜ਼ ਉਠਦੀ ਹੈ ਤਾਂ ਭਾਜਪਾ ਈਵੀਐਮ ਮਸ਼ੀਨਾਂ ਦੇ ਹੱਕ ਵਿੱਚ ਆ ਜਾਂਦੀ ਹੈ। ਇਸ ਤੋਂ ਸਭ ਸਪੱਸ਼ਟ ਹੈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਚੰਡੀਗੜ ਤੋਂ LIVE ---------- 16वीं पंजाब विधानसभा के 13वें सेशन के दौरान चंडीगढ़ से LIVE https://t.co/VzGWWoATB1

— Bhagwant Mann (@BhagwantMann) October 23, 2026

 

23 Oct 2026 13:15 IST (IST)

ਹਵਾਈ ਅੱਡੇ ਵਿਵਾਦ ਦਾ ਵੀ ਜ਼ਿਕਰ ਕੀਤਾ

ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਉਨ੍ਹਾਂ ਦੇ ਸਾਮਾਨ ਚੈਕ ਕੀਤਾ ਗਿਆ ਪਰ ਕੁਝ ਨਹੀਂ ਮਿਲਿਆ। ਮੁੱਖ ਮੰਤਰੀ ਨੇ ਕਿਹਾ, "ਦਿੱਲੀ ਹਵਾਈ ਅੱਡੇ 'ਤੇ ਕਸਟਮ ਦਾ ਮੁਖੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਭਰਾ ਹੈ। ਜਦੋਂ-ਜਦੋਂ ਉਨ੍ਹਾਂ ਨੂੰ ਮੌਕਾ ਮਿਲਦਾ ਹੈ ਉਹ ਬਦਲਾ ਲੈਂਦੇ ਹਨ।

23 Oct 2026 13:10 IST (IST)

ਚੋਣਾਂ ਦੇ ਨਜ਼ਦੀਕ ਸੀਬੀਆਈ ਅਤੇ ਈਡੀ ਦੀ ਕਾਰਵਾਈ ਉਤੇ ਵੀ ਖੜ੍ਹੇ ਕੀਤੇ ਸਵਾਲ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਸੂਬੇ ਵਿੱਚ ਈਡੀ ਅਤੇ ਸੀਬੀਆਈ ਦੀ ਕਾਰਵਾਈ ਸ਼ੁਰੂ ਹੋ ਜਾਂਦੀ ਅਤੇ ਚੋਣਾਂ ਖਤਮ ਹੁੰਦੇ ਹੀ ਸਭ ਕੁਝ ਖਤਮ ਹੋ ਜਾਂਦਾ ਹੈ। ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕੀਤੀ ਜਾਂਦੀ ਹੈ।

23 Oct 2026 13:08 IST (IST)

ਮੁੱਖ ਮੰਤਰੀ ਭਗਵੰਤ ਮਾਨ ਵੋਟ ਚੋਰੀ ਦੇ ਮੁੱਦੇ ਉਤੇ ਬੋਲੇ

ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਐਸਆਈਆਰ ਉਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪਹਿਲਾਂ ਲੋਕ ਸਰਕਾਰ ਚੁਣਦੇ ਸਨ ਤੇ ਹੁਣ ਸਰਕਾਰ ਲੋਕਾਂ ਨੂੰ ਚੁਣਦੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਨਾਲ ਖੜ੍ਹੀ ਹੈ।

23 Oct 2026 12:59 IST (IST)

ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ਨੂੰ ਘੇਰਿਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਿਧਾਇਕਾਂ ਨੂੰ ਦੱਸਿਆ ਕਿ ਸਿੱਖ ਕਾਤਲਾਂ ਦਾ ਇੱਕ ਸਮੂਹ ਉੱਭਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ, ਚਿੱਟਾ ਪੰਜਾਬ ਵਿੱਚ ਲਿਆਂਦਾ ਹੈ ਤੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਨੂੰ ਗੁੰਮਰਾਹ ਕੀਤਾ ਹੈ ਤੇ ਹੁਣ ਲਾਸ਼ਾਂ ਦੀ ਰਾਜਨੀਤੀ ਖੇਡ ਰਹੇ ਹਨ। ਪ੍ਰਗਟ ਸਿੰਘ ਜੋ ਕਾਂਗਰਸ ਪ੍ਰਧਾਨ ਬਣੇ ਹਨ, ਭਾਜਪਾ ਅਤੇ ਅਕਾਲੀ ਦਲ ਦੇ ਮੈਂਬਰ ਸਨ। ਜਦੋਂ ਚਿੱਟਾ ਪਹਿਲੀ ਵਾਰ ਪੰਜਾਬ ਵਿੱਚ ਦਾਖਲ ਹੋਇਆ, ਤਾਂ ਲੋਕਾਂ ਨੇ ਇਸ ਬਾਰੇ ਪਹਿਲੀ ਵਾਰ ਪ੍ਰਗਟ ਸਿੰਘ ਦੀ ਸਾਬਕਾ ਪਾਰਟੀ, ਅਕਾਲੀ ਦਲ ਦੇ ਰਾਜ ਦੌਰਾਨ ਸੁਣਿਆ।

23 Oct 2026 12:56 IST (IST)

ਇਆਲੀ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ, ਪਰ ਐਸਆਈਆਰ ਪ੍ਰਕਿਰਿਆ ਵਿਵਾਦਾਂ ਨਾਲ ਘਿਰੀ ਹੋਈ ਹੈ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰਦੇ ਹਨ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਪਹਿਲਾਂ ਵੀ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਹੋਏ ਹਨ। ਅਸੀਂ ਉਨ੍ਹਾਂ ਦੇ ਅਸਤੀਫ਼ੇ ਦੀ ਵੀ ਮੰਗ ਕਰਦੇ ਹਾਂ।

23 Oct 2026 12:54 IST (IST)

ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਸੀ। ਇਸ ਲਈ, ਉਨ੍ਹਾਂ ਨੂੰ ਸਦਨ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੁਅੱਤਲ ਕਰਨ ਲਈ ਇੱਕ ਮਤਾ ਪੇਸ਼ ਕੀਤਾ ਗਿਆ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

23 Oct 2026 12:49 IST (IST)

ਹਰਪਾਲ ਸਿੰਘ ਚੀਮਾ ਨੇ ਐਸਆਈਆਰ ਖਿਲਾਫ਼ ਮਤਾ ਲਿਆਂਦਾ

ਪੰਜਾਬ ਵਿਧਾਨ ਸਭਾ ਵਿੱਚ ਇੱਕ ਸਰਕਾਰੀ ਮਤੇ ਰਾਹੀਂ ਵੋਟਰ ਸੂਚੀਆਂ ਤੋਂ ਯੋਗ ਵੋਟਰਾਂ ਦੇ ਨਾਮ ਹਟਾਉਣ 'ਤੇ ਚਿੰਤਾ ਪ੍ਰਗਟ ਕੀਤੀ ਗਈ। ਮਤੇ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਜਾਂਚ ਵਿੱਚ ਅਪਰਾਧਿਕ ਉਲੰਘਣਾਵਾਂ ਦੇ ਸਬੂਤ ਸਾਹਮਣੇ ਆਉਂਦੇ ਹਨ, ਤਾਂ ਸ਼ਾਮਲ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਵਿੱਚ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ। ਮਤੇ ਵਿੱਚ ਦੋਸ਼ ਲਾਇਆ ਗਿਆ ਹੈ ਕਿ ਗਿਆਨੇਸ਼ ਕੁਮਾਰ ਨੇ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਹੈ।

Add Zee News as a Preferred Source
TAGS:
Punjab News

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਦੋ ਛੋਟੇ ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਦੋ ਛੋਟੇ ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ

2

ਜਪਾਨ ਦੀ ਹਾਕੀ ਟੀਮ ਏਸ਼ੀਅਨ ਚੈਂਪੀਅਨਜ਼ ਟ੍ਰਾਫੀ ਲਈ ਮੋਹਾਲੀ ਪੁੱਜੀ

3

ਓਐਸਡੀ ਰਾਜਬੀਰ ਸਿੰਘ ਘੁੰਮਣ ਚੌਥੀ ਵਾਰ ਸੀਬੀਆਈ ਪੁੱਛਗਿੱਛ ਲਈ ਪੁੱਜੇ

4

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਇਨਸਾਫ਼ ਕਮੇਟੀ ਤੇ ਸਿੱਟ ਵਿਚਾਲੇ ਹੋਈ ਮੀਟਿੰਗ; 14 ਮੰਗਾਂ ਉਤੇ ਸਹਿਮਤੀ ਬਣੀ !

5

ਹਵਾਈ ਅੱਡੇ ਵਿਵਾਦ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ; ਗਿਆਨੇਸ਼ ਕੁਮਾਰ ਦੇ ਭਰਾ ਨਾਲ ਜੋੜੇ ਤਾਰ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Assembly Session Live Updates: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੋਈ। ਨਸ਼ਿਆਂ ਤੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਵੀ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਦੋਵੇਂ ਧਿਰਾਂ ਵੱਲੋਂ ਇਕ ਦੂਜੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਸਆਈਆਰ ਖਿਲਾਫ਼ ਮਤਾ ਲਿਆਂਦਾ ਅਤੇ ਗਿਆਨੇਸ਼ ਕੁਮਾਰ ਖਿਲਾਫ਼ ਕਾਰਵਾਈ ਦੀ ਮੰਗ ਰੱਖੀ।

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਮਤਾ ਪੇਸ਼ ਕਰਦਿਆਂ ਦੋਸ਼ ਲਾਇਆ ਕਿ ਖਹਿਰਾ ਨੇ ਚੇਅਰਪਰਸਨ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਸਦਨ ਦੇ ਹੁਕਮਾਂ ਦੀ ਜਾਣਬੁੱਝ ਕੇ ਉਲੰਘਣਾ ਕੀਤੀ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਤੇ ਤੋਂ ਬਾਅਦ ਉਨ੍ਹਾਂ ਦੀ ਮੁਅੱਤਲੀ ਦਾ ਐਲਾਨ ਕੀਤਾ। ਚੀਮਾ ਨੇ ਇਹ ਵੀ ਦੋਸ਼ ਲਾਇਆ ਕਿ ਖਹਿਰਾ ਦਲਿਤਾਂ ਤੇ ਔਰਤਾਂ ਬਾਰੇ ਅਪਮਾਨਜਨਕ ਬਿਆਨ ਦਿੰਦੇ ਰਹੇ ਹਨ। ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਾਂਗਰਸ ਦੇ ਰਵੱਈਏ ਦੀ ਆਲੋਚਨਾ ਕੀਤੀ।

ਜ਼ੀਰੋ ਆਵਰ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਇਸ ਸਮੱਸਿਆ ਨੂੰ ਖ਼ਤਮ ਕਰਨ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਮੁਤਾਬਕ 'ਆਪ' ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਵਾਅਦੇ ਕੀਤੇ ਸਨ ਪਰ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ ਅਜੇ ਵੀ ਜਾਰੀ ਹੈ। 

ਉਨ੍ਹਾਂ ਨੇ ਸਰਹੱਦ ਪਾਰੋਂ ਅਤੇ ਗੁਜਰਾਤ ਰਾਹੀਂ ਨਸ਼ਿਆਂ ਦੀ ਆਮਦ ਦਾ ਮੁੱਦਾ ਵੀ ਉਠਾਇਆ। ਇਸ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਪਿਛਲੀਆਂ ਸਰਕਾਰਾਂ ਨੂੰ ਨਸ਼ਿਆਂ ਦੀ ਸਮੱਸਿਆ ਲਈ ਜ਼ਿੰਮੇਵਾਰ ਠਹਿਰਾਇਆ। ਸਪੀਕਰ ਨੇ ਵਿਧਾਇਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਤੇ ਸਵਾਲਾਂ ਨਾਲ ਸਬੰਧਤ ਮੁੱਦਿਆਂ 'ਤੇ ਹੀ ਚਰਚਾ ਕਰਨ ਦੀ ਹਦਾਇਤ ਦਿੱਤੀ।

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਬਣਾਏ ਜਾ ਰਹੇ ਮੈਡੀਕਲ ਕਾਲਜਾਂ ਵਿੱਚ 50% ਬਿਸਤਰੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਾਖਵੇਂ ਰੱਖੇ ਜਾ ਰਹੇ ਹਨ। ਇਹ ਜਨਤਾ ਲਈ ਮੁਫ਼ਤ ਹੋਣਗੇ।

Punjab Vidhan Sabha Session Live Updates: