)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 1 ਨਵੰਬਰ ਨੂੰ ਚੰਡੀਗੜ੍ਹ ਦਾ ਦੌਰਾ ਕਰਨਗੇ। ਉਹ ਲਗਭਗ ਪੰਜ ਘੰਟੇ ਸ਼ਹਿਰ ਵਿੱਚ ਰਹਿਣਗੇ। ਸ਼ਾਹ ਸੈਕਟਰ 17 ਦੇ ਤਿਰੰਗਾ ਪਾਰਕ ਵਿਖੇ ਇੱਕ ਸ਼ਾਨਦਾਰ ਪਰੇਡ ਵਿੱਚ ਸਲਾਮੀ ਲੈਣਗੇ। ਪ੍ਰਸ਼ਾਸਨ ਨੇ ਉਨ੍ਹਾਂ ਦੇ ਦੌਰੇ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਪੰਜਾਬ ਵਿਧਾਨ ਸਭਾ ਦੇ ਅਖੀਰਲੇ ਦਿਨ ਪੰਜ ਮਤੇ ਪੇਸ਼ ਹੋਣਗੇ। ਇਸ ਵਿੱਚ ਰਾਜਸਥਾਨ ਤੋਂ ਪਾਣੀ ਦੇ ਮੁੱਲ ਦੀ ਮੰਗ ਕੀਤੀ ਜਾਵੇਗੀ।
ਰੋਪੜ, ਹਰੀਕੇ, ਫਿਰੋਜ਼ਪੁਰ ਹੈਡਵਰਕਸ ਪੰਜਾਬ ਨੂੰ ਦਿਓ
ਡੈਮ ਸੇਫਟੀ ਐਕਟ 2021 ਰੱਦ ਕਰਨ ਦੀ ਮੰਗ।
ਯਮੁਨਾ ਦੇ ਪਾਣੀਆਂ ਉਤੇ ਹੱਕ
ਰਾਵੀ ਦਾ ਪਾਣੀ ਪਾਕਿਸਤਾਨ ਨੂੰ ਜਾ ਰਿਹਾ। ਪੰਜਾਬ ਜ਼ਿੰਮੇਵਾਰ ਨਹੀਂ।
ਰਾਜਸਥਾਨ ਨੂੰ ਮੁਫਤ ਪਾਣੀ ਕਿਉਂ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ (27 ਅਕਤੂਬਰ) ਆਖਰੀ ਦਿਨ ਹੰਗਾਮੇ ਨਾਲ ਭਰਿਆ ਰਿਹਾ। ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਰੋਕਣ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਕਾਂਗਰਸ ਪਾਰਟੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਿਆ ਜਾ ਰਿਹਾ ਹੈ। ਸਪੀਕਰ ਨੇ ਵਿਧਾਨ ਸਭਾ ਸਕੱਤਰ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਵੀ ਵਿਰੋਧੀ ਧਿਰਾਂ ਦਾ ਵਿਰੋਧ ਕੀਤਾ।
ਪੰਜਾਬ ਵਿਧਾਨ ਸਭਾ ਤੋਂ ਮੀਡੀਆ ਨੂੰ ਸੰਬੋਧਨ, Live https://t.co/3EX75GZlPf
— AAP Punjab (@AAPPunjab) October 27, 2026
ਪੰਜਾਬ ਵਿਧਾਨ ਸਭਾ ਵਿੱਚ ਰਵਨੀਤ ਸਿੰਘ ਬਿੱਟੂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਚਕਾਰ ਬਹਿਸ ਹੋ ਗਈ। ਰਵਨੀਤ ਸਿੰਘ ਬਿੱਟੂ ਵਿਧਾਨ ਸਭਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਦਿਖਾਈ ਦਿੱਤੇ। ਆਮ ਆਦਮੀ ਪਾਰਟੀ ਦੇ ਵਿਧਾਇਕ ਹਰਵਿੰਦਰ ਸਿੰਘ ਗਿਆਸਪੁਰਾ ਵੀ ਮੌਕੇ 'ਤੇ ਪਹੁੰਚ ਗਏ। ਦੋਵਾਂ ਆਗੂਆਂ ਵਿਚਕਾਰ ਗਰਮਾ-ਗਰਮ ਬਹਿਸ ਹੋ ਗਈ।
27 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਪ੍ਰਮੁੱਖਤਾ ਨਾਲ ਉੱਠਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਵਿਰੋਧੀ ਧਿਰ ਦੇ ਨੇਤਾ ਇਨ੍ਹਾਂ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੋਂ ਜਵਾਬ ਮੰਗਣਗੇ। ਝੋਟਾ ਕਤਲ ਕੇਸ ਦੀ ਸੀਬੀਆਈ ਜਾਂਚ ਅਤੇ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਸਬੰਧੀ ਸਦਨ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਗਰਮਾ-ਗਰਮ ਬਹਿਸ ਹੋਣ ਦੀ ਉਮੀਦ ਹੈ।
Punjab News Live Updates: 27 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਇੱਕ ਮਹੱਤਵਪੂਰਨ ਦਿਨ ਹੈ। ਸੈਸ਼ਨ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਕਾਨੂੰਨ ਵਿਵਸਥਾ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਠਾ ਦੇ ਕਤਲ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਇਨ੍ਹਾਂ ਮੁੱਦਿਆਂ 'ਤੇ ਜਵਾਬ ਮੰਗੇ ਜਾਣ ਦੀ ਉਮੀਦ ਹੈ।