'ਆਪ' ਨੇ ਅਹੁਦੇਦਾਰਾਂ ਦੀ ਕੀਤੀ ਨਿਯੁਕਤੀ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ।
Punjab News Live Updates: ਕਪੂਰਥਲਾ ਦੇ ਮਹਿਤਾਬਗੜ੍ਹ ਇਲਾਕੇ ਵਿੱਚ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਪਟਾਕੇ ਚਲਾਉਂਦੇ ਸਮੇਂ 22 ਸਾਲਾ ਮਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਉਸਦੀ ਛਾਤੀ ਵਿੱਚ ਲੱਗੀ, ਅਤੇ ਡਾਕਟਰਾਂ ਨੇ ਉਸਨੂੰ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ। ਦੋ ਭਰਾਵਾਂ, ਕਮਲ ਅਤੇ ਮਨੀ, 'ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਕਾਰਨ ਉਸਦੀ ਹੱਤਿਆ ਕਰਨ ਦਾ ਦੋਸ਼ ਹੈ। ਮ੍ਰਿਤਕ ਦਾ ਨੌਂ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਸੀਆਈਏ ਅਤੇ ਸਿਟੀ ਪੁਲਿਸ ਸਟੇਸ਼ਨ ਦੀਆਂ ਪੁਲਿਸ ਟੀਮਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।
Live Updates:
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ।
ਲੁਧਿਆਣਾ ਦੇ ਸਾਹਨੇਵਾਲ ਗੁਰਦੁਆਰਾ ਰੇਰੂ ਸਾਹਿਬ ਵਿੱਚ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਦੇ ਵਰਕਰਾਂ ਨਾਲ 2027 ਵਿੱਚ ਆਉਣ ਵਾਲੀਆਂ ਚੋਣਾਂ ਲਈ ਅਹਿਮ ਮੀਟਿੰਗ ਕੀਤੀ ਗਈ ਜਿੱਥੇ ਕਿ ਪਾਰਟੀ ਦੇ ਪ੍ਰਧਾਨ ਗਿਆਨੀ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਛੱਡ ਕੇ ਕਿਸੇ ਨਾਲ ਵੀ ਸਮਝੌਤਾ ਕੀਤਾ ਜਾ ਸਕਦਾ। ਵਰਕਰਾਂ ਨੂੰ 27 ਵਿੱਚ ਆਉਣ ਵਾਲੀਆਂ ਚੋਣਾਂ ਲਈ ਕਮਰ ਕੱਸਣ ਲਈ ਕਿਹਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਅਤੇ ਪਾਰਟੀ ਛੱਡ ਕੇ ਜਾਣ ਵਾਲਿਆਂ ਉਤੇ ਸ਼ਬਦੀ ਹਮਲੇ ਕੀਤੇ।
ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਔਲਕ ਆਪਣੇ ਪੁੱਤਰ ਦਿਵਿਤ ਔਲਕ ਦੀ ਅਸਥੀਆਂ ਹਰਿਦੁਆਰ ਲੈ ਕੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਜੈਜੀ ਬੀ ਸਨ। ਦਰਦਨਾਕ ਸੜਕ ਹਾਦਸੇ ਵਿੱਚ ਜਾਨ ਵਾਲੇ ਗਵਾਉਣ ਵਾਲੇ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਕ ਦੇ ਪੁੱਤਰ ਦਿਵਿਤ ਔਲਕ ਦੀਆਂ ਬੀਤੇ ਦਿਨ ਮਾਡਲ ਟੌਨ ਸ਼ਮਸ਼ਾਨਘਾਟ ਵਿੱਚ ਅੰਤਿਮ ਰਸਮਾਂ ਹੋਈਆਂ। ਇਸ ਦੌਰਾਨ ਜੈਜੀ ਬੀ ਨੇ ਇਕ ਭਾਵੁਕ ਪੋਸਟ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਦੌਰਾਨ ਪੂਰਾ ਪਰਿਵਾਰ ਕਾਫੀ ਭਾਵੁਕ ਦਿਖਾਈ ਦਿੱਤਾ।
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 14 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਮੁੱਢਲੀ ਜਾਂਚ 'ਚ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਨਾਲ ਸੰਪਰਕ ਹੋਣ ਦਾ ਖੁਲਾਸਾ ਹੋਇਆ ਹੈ। ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ 'ਚ ਸਨ। ਪੰਜਾਬ ਪੁਲਿਸ ਦੇ DGP ਵੱਲੋਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਚੋਣ ਮੁਹਿੰਮ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ,MP ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਕਈ ਹੋਰ ਕਾਂਗਰਸ ਦੇ ਸੀਨੀਅਰ ਲੀਡਰ ਵੀ ਮੌਜੂਦ ਹਨ।
ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿੱਚ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਮਰਨ ਵਾਲੇ ਦੇ ਉੱਤੇ ਨਸ਼ਾ ਵੇਚਣ ਤੇ ਨਸ਼ਾ ਪੀਣ ਦੇ ਇਲਜ਼ਾਮ ਲੱਗੇ ਸਨ। ਜਦਕਿ ਕਾਤਲ ਆਮ ਆਦਮੀ ਪਾਰਟੀ ਬਲਾਕ ਬਲਾਕ ਸੰਮਤੀ ਮੈਂਬਰ ਦੱਸਿਆ ਜਾ ਰਿਹਾ ਹੈ।
ਤਰਨਤਾਰਨ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ "ਵਾਰਿਸ ਪੰਜਾਬ ਦੇ" ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ (84) ਦਾ ਕੱਲ੍ਹ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ, ਵਕੀਲਾਂ ਦੇ ਇੱਕ ਪੈਨਲ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੈਰੋਲ ਪਟੀਸ਼ਨ ਦਾਇਰ ਕੀਤੀ ਤਾਂ ਜੋ ਅੰਮ੍ਰਿਤਪਾਲ ਸਿੰਘ, ਉਸਦੇ ਚਾਚਾ ਹਰਜੀਤ ਸਿੰਘ ਜੱਲੂਪੁਰ ਖੇੜਾ ਅਤੇ ਉਸਦੇ ਪੋਤੇ ਸੁਖਮਨਦੀਪ ਸਿੰਘ ਨੂੰ ਅੰਤਿਮ ਸਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਜਾ ਸਕੇ। ਅੱਜ ਸੁਣਵਾਈ ਹੋਣ ਦੀ ਉਮੀਦ ਹੈ।
ਸੋਨੀਆ ਗਾਂਧੀ ਦੀ ਆਤਮਕਥਾ ਵਿੱਚ ਆਪ੍ਰੇਸ਼ਨ ਬਲੂਸਟਾਰ ਦਾ ਜ਼ਿਕਰ ਹੈ। "ਬਲੂਸਟਾਰ ਤੋਂ ਬਾਅਦ ਜਦੋਂ ਇੰਦਰਾ ਨੇ ਤਬਾਹੀ ਦੀਆਂ ਤਸਵੀਰਾਂ ਵੇਖੀਆਂ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ।" ਸੋਨੀਆ ਇੰਦਰਾ ਗਾਂਧੀ ਨੇ ਰਾਹੁਲ ਗਾਂਧੀ ਨੂੰ ਕਿਹਾ ਸੀ ਕਿ ਉਨ੍ਹਾਂ ਨੂੰ ਬਹਾਦਰ ਬਣਨਾ ਪਵੇਗਾ ਅਤੇ ਰੋਣਾ ਨਹੀਂ। ਅਕਾਲੀ ਦਲ ਨੇ ਹੁਣ ਇਸ 'ਤੇ ਸਵਾਲ ਖੜ੍ਹੇ ਕੀਤੇ ਹਨ।
ਕਿਸਾਨਾਂ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਦੇ ਚੱਲਦਿਆਂ 20 ਨਵੰਬਰ ਨੂੰ ਜਲੰਧਰ ਦੇ ਵਿੱਚ ਦਿੱਲੀ ਹਾਈਵੇ ਅਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਦੇ ਵਿੱਚ ਗੰਨੇ ਦਾ ਰੇਟ 416 ਰੁਪਏ ਪ੍ਰਤੀ ਕੁਇੰਟਲ ਹੈ ਜਦਕਿ 550 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਇੱਕ ਕਾਊਂਟਰ ਇੱਕ ਪੇਮੈਂਟ ਦਾ ਫਾਰਮੂਲਾ ਲਾਗੂ ਕੀਤਾ ਜਾਵੇ। ਸਰਕਾਰ ਵੱਲ ਜੋ 7 ਕਰੋੜ ਰੁਪਇਆ ਗੰਨਾ ਕਾਸ਼ਤਕਾਰਾਂ ਦਾ ਬਕਾਇਆ ਰਾਸ਼ੀ ਹੈ ਉਸ ਨੂੰ ਜਾਰੀ ਕੀਤਾ ਜਾਵੇ। ਪੰਜਾਬ ਦੇ ਵਿੱਚ ਗੰਨਾ ਮਿੱਲਾਂ ਚਲਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇ।
ਪੰਜਾਬ ਦੇ 'ਆਪ' ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਪੱਟੀ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਸੁਣਨ ਤੋਂ ਬਾਅਦ ਲਿਆ ਹੈ। ਭੁੱਲਰ ਨੇ ਪੱਟੀ ਦੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ ਆਪਣੀ ਬਾਕੀ ਦੀ ਜ਼ਿੰਦਗੀ ਲਈ ਉਨ੍ਹਾਂ ਦੇ ਰਿਣੀ ਰਹਿਣਗੇ।