)
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਪਾਰਟੀ ਇੱਕ ਜਾਂ ਦੋ ਦਿਨਾਂ ਵਿੱਚ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ। ਇਸ ਦੂਜੀ ਸੂਚੀ ਵਿੱਚ ਲਗਭਗ 25 ਉਮੀਦਵਾਰਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ। ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਇਸ ਵਾਰ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਹੋ ਸਕਦੀਆਂ ਹਨ।
ਪਾਰਟੀ ਸਰਵੇਖਣਾਂ, ਫੀਲਡ ਰਿਪੋਰਟਾਂ ਅਤੇ ਸੱਤਾ ਵਿਰੋਧੀ ਲਹਿਰ ਦੇ ਆਧਾਰ 'ਤੇ ਟਿਕਟਾਂ ਦਾ ਫੈਸਲਾ ਕਰ ਰਹੀ ਹੈ। ਮਾੜੇ ਪ੍ਰਦਰਸ਼ਨ ਵਾਲੇ ਵਿਧਾਇਕਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। 'ਆਪ' ਪਹਿਲਾਂ ਹੀ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਚੁੱਕੀ ਹੈ, ਜਿਸ ਵਿੱਚ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਸ਼ਾਮਲ ਹੈ। ਦੂਜੀ ਸੂਚੀ ਜਾਰੀ ਹੋਣ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਥਲ-ਪੁਥਲ ਹੋਣ ਦੀ ਉਮੀਦ ਹੈ।
ਕਸ਼ਮੀਰ ਘਾਟੀ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਸੀਆਰਪੀਐਫ ਦੀ ਇੱਕ ਟੀਮ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਵਿੱਚ ਸੀਆਰਪੀਐਫ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅੱਤਵਾਦੀ ਹਮਲਾ ਗਸ਼ਤ ਦੌਰਾਨ ਹੋਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਕੁਲਗਾਮ ਕੁਇੱਕ ਰਿਐਕਸ਼ਨ ਟੀਮ ਹਮਲੇ ਵਾਲੀ ਥਾਂ 'ਤੇ ਪਹੁੰਚ ਗਈ ਹੈ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

ਕਾਂਗਰਸ ਪਾਰਟੀ ਵੱਲੋਂ ਅੱਜ ਇਨਸਾਫ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਕਾਂਗਰਸ ਪਵਨ ਤੋਂ ਸ਼ੁਰੂ ਹੋ ਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਜਾਂਦੇ ਦਿਖਾਈ ਦੇਵੇ ਜੇਕਰ ਪਹਿਲੇ ਪੜਾ ਦੀ ਗੱਲ ਕੀਤੀ ਜਾਵੇ ਤਾਂ ਅੱਜ ਇਹ ਪਹਿਲਾ ਬੜਾ ਮੋਹਾਲੀ ਦੇ ਵਿੱਚ ਹੋਵੇਗਾ ਜਿੱਥੇ ਇਸ ਬੱਸ ਯਾਤਰਾ ਦੀ ਗੱਲ ਕੀਤੀ ਜਾਵੇ ਤਾਂ ਹਰੀ ਝੰਡੀ ਸੂਬੇ ਦੇ ਕਾਂਗਰਸ ਪ੍ਰਗਟ ਸਿੰਘ ਵੱਲੋਂ ਦਿੱਤੀ ਗਈ ਇਸ ਮੌਕੇ ਉੱਤੇ ਸੀਨੀਅਰ ਲੀਡਰਸ਼ਿਪ ਜਿਸ ਦੇ ਵਿੱਚ ਕੇਪੀ ਰਾਣਾ ਪ੍ਰਤਾਪ ਸਿੰਘ ਬਾਜਵਾ ਕੁਲਜੀਤ ਨਾਗਗਰਾ ਰਾਣਾ ਗੁਰਜੀਤ ਮੌਜੂਦ ਰਹੇ। ਕਾਂਗਰਸ ਪਾਰਟੀ ਵੱਲੋਂ ਬਣਾਈ ਗਈ ਇਸ ਬੱਸ ਦੇ ਉੱਤੇ ਇੱਕ ਕੇਰ ਸਕੈਨਰ ਵੀ ਲਗਾਇਆ ਗਿਆ ਸੀ ਜਿਸ ਉੱਤੇ ਸਕੈਨ ਕਰਨ ਤੋਂ ਬਾਅਦ ਇਸ ਯਾਤਰਾ ਦੇ ਅਹਿਮ ਮੁੱਦਿਆਂ ਬਾਬਤ ਜਾਣਕਾਰੀ ਵੀ ਦਿੱਤੀ ਗਈ ਸੀ ਜਿਸ ਵਿੱਚ ਬੇਰੁਜ਼ਗਾਰੀ ਕਾਨੂਨੀ ਵਿਵਸਥਾ ਨਸ਼ਾ ਗੈਂਗਸਟਰਵਾਦ, ਖਜ਼ਾਨਾ ਖਾਲੀ ਅਤੇ ਹੋਰ ਕਈ ਅਹਿਮ ਮੁੱਦੇ ਜੋ ਸਿੱਧੇ ਤੌਰ ਦੇ ਉੱਤੇ ਸੂਬੇ ਦੇ ਨਾਲ ਸੰਬੰਧ ਰੱਖਦੇ ਹਨ ਅਤੇ ਸੂਬਾ ਸਰਕਾਰ ਉੱਤੇ ਤਿੱਖੇ ਸ਼ਬਦੀ ਵਾਰ ਕਰਦੇ ਹੋਏ ਨਜ਼ਰ ਆਉਂਦੇ ਹਨ ਉਹਨਾਂ ਬਾਬਤ ਜਾਣਕਾਰੀ ਦਿੱਤੀ ਗਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਫਤਹਿਗੜ੍ਹ ਸਾਹਿਬ ਤੋਂ 1000 ਖੇਡ ਸਟੇਡੀਅਮ ਤੋਂ ਉਦਘਾਟਨ ਕੀਤਾ।
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਉਸਦੇ ਦਾਦੀ ਦੇ ਆਖਰੀ ਰਸਮਾਂ ਨੂੰ ਪੂਰਾ ਕਰਨ ਲਈ ਅੰਤ੍ਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਇਸ ਬਾਬਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਸੂਬੇ, ਅਸਮ ਸੂਬਾ ਅਤੇ ਜੇਲ ਪ੍ਰਸਾਸ਼ਨ ਨਾਲ ਗੱਲਬਾਤ ਕਰਨ ਲਈ ਕਿਹਾ। ਦੂਜੇ ਪਾਸੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਪਹਿਲ ਦੇ ਆਧਾਰ ਉਤੇ ਪੰਜਾਬ ਪੁਲਿਸ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਪੈਰੋਲ ਦਿੱਤੀ ਜਾਵੇ।
ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਅਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿੱਚ ਬੀਤੀ ਸ਼ਾਮ ਪਿੰਡ ਦੇ ਹੀ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਿੰਡ ਦੇ ਹੀ ਨੌਜਵਾਨ ਬਿਕਰਮ ਸਿੰਘ ਬਿੱਕੂ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਬਿਕਰਮ ਸਿੰਘ ਬਿੱਕੂ ਦੇ ਭਰਾ ਜਗਰੂਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਹੀ ਸਰਪੰਚ ਜੋ ਕਿ ਕਾਂਗਰਸ ਪਾਰਟੀ ਦਾ ਹੈ, ਉਸ ਦੀ ਉਸ ਤੇ ਭਰਾ ਬਿਕਰਮ ਸਿੰਘ ਬਿੱਕੂ ਨਾਲ ਪੁਰਾਣੀ ਰੰਜਿਸ਼ ਅਤੇ ਬੀਤੀ ਸ਼ਾਮ ਉਸ ਦਾ ਭਰਾ ਬਿਕਰਮਜੀਤ ਸਿੰਘ ਬੇਖੂ ਫਤਿਹਗੜ੍ਹ ਚੂੜੀਆਂ ਤੋਂ ਕਿਸੇ ਕੰਮ ਤੋਂ ਜਦ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਮੋੜ ਉੱਤੇ ਸਰਪੰਚ ਅਤੇ ਉਸਦੇ ਸਾਥੀ ਉਸਦਾ ਇੰਤਜ਼ਾਰ ਕਰ ਰਹੇ ਸਨ ਜਦ ਉਹ ਉੱਥੇ ਪਹੁੰਚਿਆ ਤਾਂ ਉਸ ਉਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਸਰਪੰਚ ਨਾਲ ਬਿਕਰਮ ਸਿੰਘ ਮੇਖੂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਕਈਆਂ ਦਿਨਾਂ ਤੋਂ ਉਸ ਉੱਪਰ ਹਮਲੇ ਦੀ ਤਾਕ ਵਿੱਚ ਸਨ। ਉਸ ਨੇ ਦੱਸਿਆ ਕਿ ਥਾਣਾ ਡੇਰਾ ਬਾਬਾ ਨਾਨਕ ਅਧੀਨ 35 ਪੁਲਿਸ ਚੌਂਕੀ ਮਾਲੇਵਾਲ ਚ ਰਿਪੋਰਟ ਦਰਜ ਕਰਵਾ ਦਿੱਤੀ ਗਈ ਹੈ। ਉਹਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਇਨਸਾਫ ਚਾਹੁੰਦੇ ਹਨ।
ਨਿਊਜ਼ੀਲੈਂਡ ਦੇ ਆਕਲੈਂਡ ਦੇ ਟਾਕਾਨੀਨੀ ਇਲਾਕੇ ਵਿੱਚ ਦੀਵਾਲੀ ਦੀ ਰਾਤ ਨੂੰ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ 'ਤੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਗਈ ਅਤੇ "ਬਰਗਰਫਿਊਲ" ਨਾਮਕ ਸੜਕ ਕਿਨਾਰੇ ਇੱਕ ਰੈਸਟੋਰੈਂਟ ਵਿੱਚ ਜਾ ਟਕਰਾਈ।
ਕਾਰ ਇੰਨੀ ਭਿਆਨਕ ਸੀ ਕਿ ਇਹ ਪੂਰੀ ਤਰ੍ਹਾਂ ਤਬਾਹ ਹੋ ਗਈ। ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਅਤੇ ਸੁਪਰੀਮ ਸਿੱਖ ਸੋਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਘਟਨਾ ਦੀ ਪੁਸ਼ਟੀ ਕੀਤੀ। ਦਲਜੀਤ ਸਿੰਘ ਨੇ ਦੱਸਿਆ ਕਿ ਮਾਰੇ ਗਏ ਤਿੰਨ ਨੌਜਵਾਨ ਪੰਜਾਬੀ ਭਾਰਤੀ ਮੂਲ ਦੇ ਸਨ, ਦੋ ਮੁੰਡੇ ਅਤੇ ਇੱਕ ਕੁੜੀ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਹੋਏ ਇਸ ਦੁਖਾਂਤ ਨੇ ਪੂਰੇ ਪੰਜਾਬੀ ਭਾਈਚਾਰੇ ਨੂੰ ਡੂੰਘੇ ਦੁੱਖ ਵਿੱਚ ਡੁੱਬਾ ਦਿੱਤਾ ਹੈ। ਐਤਵਾਰ ਰਾਤ ਨੂੰ ਲਗਭਗ 10:15 ਵਜੇ ਇਸ ਹਾਦਸੇ ਬਾਰੇ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪਹੁੰਚੀ ਮੈਡੀਕਲ ਟੀਮ ਨੇ ਕਾਰ ਵਿੱਚ ਸਵਾਰ ਤਿੰਨੋਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
Punjab News Live Updates: ਪੰਜਾਬ ਵਿੱਚ ਕਾਂਗਰਸ ਪਾਰਟੀ ਅੱਜ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਪਾਰਟੀ ਵੱਲੋਂ ਸੂਬੇ ਵਿੱਚ "ਪੰਜਾਬ ਮੰਗਦਾ ਇਨਸਾਫ਼" ਮੁਹਿੰਮ ਸ਼ੁਰੂ ਕੀਤੀ ਗਈ, ਜਦੋਂ ਕਿ ਚਰਨਜੀਤ ਸਿੰਘ ਚੰਨੀ ਕੱਲ੍ਹ "ਜਵਾਨੀ ਸੰਭਾਲ" ਸਾਈਕਲ ਯਾਤਰਾ ਦੀ ਅਗਵਾਈ ਕਰਨਗੇ।
ਕਾਂਗਰਸ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਕਾਂਗਰਸ ਦਫਤਰ ਤੋਂ ਇਨਸਾਫ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਸਾਈਕਲ ਰੈਲੀ ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਅਤੇ ਐਲਓਪੀ ਪ੍ਰਤਾਪ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਯਾਤਰਾ ਦੇ ਅਹਿਮ ਮੁੱਦੇ ਨਸ਼ਾਸ ਗੈਂਗਸਟਰਵਾਦ ਅਤੇ ਫਿਰੌਤੀ, ਬੇਰੁਜ਼ਗਾਰੀ ਅਤੇ ਬੇਅਦਬੀ ਹਨ।
Punjab News Updates: