ਗੰਗਾਨਗਰ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਗੁਰਦਾਸਪੁਰ ਤੋਂ ਨੌਜਵਾਨ ਹਰਪ੍ਰੀਤ ਸਿੰਘ ਗ੍ਰਿਫ਼ਤਾਰ
ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਨੌਜਵਾਨ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਤੋਂ ਤੀਜੀ ਗ੍ਰਿਫ਼ਤਾਰੀ ਹੋਈ।
Punjab Breaking Updates: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਹੋਵੇਗੀ।
ਇਹ ਮੀਟਿੰਗ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। 18 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਵੀ ਇੱਕ ਪਿਛਲੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦਾ ਕੋਈ ਪ੍ਰਤੀਨਿਧੀ ਸ਼ਾਮਲ ਨਹੀਂ ਹੋਇਆ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ 'ਤੇ ਹਨ। ਉਮੀਦ ਹੈ ਕਿ ਸੋਧ ਐਕਟ ਨਾਲ ਸਬੰਧਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਦੋਵਾਂ ਧਿਰਾਂ ਵਿਚਕਾਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Punjab Breaking Updates:
ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਨੌਜਵਾਨ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਤੋਂ ਤੀਜੀ ਗ੍ਰਿਫ਼ਤਾਰੀ ਹੋਈ।
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗੀ ਹੈ। ਇਸ ਤੋਂ ਬਾਅਦ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ।
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤਾਲਮੇਲ ਕਮੇਟੀ ਤੇ ਮਾਹਰ ਕਮੇਟੀ ਦੀ ਰੱਖੀ ਗਈ ਹੈ। ਅੱਜ ਦੀ ਮੀਟਿੰਗ ਵਿੱਚ ਨਹੀਂ ਸ਼ਾਮਿਲ ਹੋਣਗੇ। ਅੱਜ ਅੰਮ੍ਰਿਤਸਰ ਵਿਚ 12 ਵਜੇ ਮੀਟਿੰਗ ਤਾਲਮੇਲ ਕਮੇਟੀ ਦੇ ਮੈਂਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ।
ਜਲੰਧਰ ਦੇ ਗਾਰਡਨ ਕਲੋਨੀ ਚ ਰਹਿਨ ਵਾਲੇ ਲੱਕੀ ਉਬਰਾਏ ਦੇ ਭਰਾ ਦਮਨ ਉਬਰਾਏ ਤੇ ਕੁਝ ਅਣਪਛਾਤੇ ਵੱਲੋਂ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਗੱਡੀ ਦੇ ਸ਼ੀਸ਼ੇ ਤੋੜੇ ਅਤੇ ਦਮਨ ਉਤੇ ਹਮਲਾ ਵੀ ਕੀਤਾ। ਹਾਲਾਂਕਿ ਇਹ ਸਾਹਮਣੇ ਦੌਰਾਨ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਵੱਲੋਂ ਦੱਸੇ ਮੁਤਾਬਿਕ ਹਮਲਾਵਰਕ ਕੋਲ ਹਥਿਆਰ ਵੀ ਸੀ। ਉਨ੍ਹਾਂ ਨੇ ਦੱਸਿਆ ਇਸ ਨੂੰ ਲੈ ਕੇ ਪੁਲਿਸ ਸ਼ਿਕਾਇਤ ਵੀ ਕਰਾਂਗੇ। ਕਾਬਿਲੇਗੌਰ ਹੈ ਕਿ ਕੁਝ ਮਹੀਨਾ ਪਹਿਲਾਂ ਮਾਲ ਟਾਊਨ ਦੇ ਗੁਰੂਘਰ ਕੋਲ ਲੱਕੀ ਉਬਰਾਏ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਜਿਸ ਤੋਂ ਕੁਝ ਮਹੀਨਿਆਂ ਬਾਅਦ ਅੱਜ ਲੱਕੀ ਉਬਰਾਏ ਦੇ ਭਰਾ ਦੇ ਉੱਪਰ ਵੀ ਹਮਲਾ ਹੋਇਆ ਹੈ।
ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਬਰਖਾਸਤ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ਸਾਹਮਣੇ ਆਏ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚੋਂ 6 ਨੂੰ ਦਿੱਲੀ ਤਲਬ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਈਏਐਸ ਕੁਮਾਰ ਰਾਹੁਲ ਨੂੰ 23 ਨਵੰਬਰ, ਪੀਸੀਐਸ ਆਨੰਦ ਸਾਗਰ ਸ਼ਰਮਾ ਅਤੇ ਪੀਸੀਐਸ (ਸੇਵਾਮੁਕਤ) ਅਰੁਣ ਸ਼ੇਖੜੀ ਨੂੰ 25 ਨਵੰਬਰ, ਆਈਏਐਸ (ਸੇਵਾਮੁਕਤ) ਗੁਰਪ੍ਰੀਤ ਕੌਰ ਸਪਰਾ, ਆਈਏਐਸ ਨੀਕੂ ਕਤਿਆਲ ਗੁਪਤਾ, ਪੀਪੀਐਸ ਗਗਨ ਅਜੀਤ ਸਿੰਘ ਨੂੰ 26 ਨਵੰਬਰ, ਜਦੋਂ ਕਿ ਆਈਪੀਐਸ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਦੁਬਾਰਾ ਤਲਬ ਕੀਤਾ ਗਿਆ ਹੈ।