Live: ਪਟਿਆਲਾ ਨਗਰ ਨਿਗਮ, ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਿੰਗ ਹੋਈ ਮੁਕੰਮਲ , ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Published: Nov 28, 2026, 09:17 IST|Updated: Nov 28, 2026, 18:59 IST
)
28 Nov 2026 13:27 IST
shareਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨਸੀਬੀ ਨੇ ਦਿੱਤੀ ਦਸਤਕ
ਤੜਕਸਾਰ ਸ੍ਰੀ ਮੁਕਤਸਰ ਸਾਹਿਬ ਐਨਸੀਬੀ ਦੀਆਂ ਟੀਮਾਂ ਪਹੁੰਚੀਆਂ। ਇੱਕ ਘਰ ਦੇ ਵਿੱਚ ਰੇਡ ਕੀਤੀ ਜਾ ਰਹੀ ਹੈ।
28 Nov 2026 13:21 ISTਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਕੌਂਸਲ ਚੋਣਾਂ ਸ਼ਾਂਤਮਈ ਢੰਗ ਨਾਲ ਜਾਰੀ
ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਕੌਂਸਲ ਚੋਣਾਂ ਸ਼ਾਂਤਮਈ ਢੰਗ ਨਾਲ ਜਾਰੀ, 11 ਵਜੇ ਤੱਕ ਦੇ ਵੋਟਿੰਗ ਅੰਕੜੇ ਆਏ ਸਾਹਮਣੇ
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਫਿਲਹਾਲ ਸ਼ਾਂਤਮਈ ਢੰਗ ਨਾਲ ਜਾਰੀ ਹੈ।
ਸਵੇਰੇ 11 ਵਜੇ ਤੱਕ ਧਰਮਕੋਟ ਵਿੱਚ ਕੁੱਲ 21 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ, ਜਦਕਿ ਦੂਜੇ ਪਾਸੇ ਬਾਘਾਪੁਰਾਣਾ ਵਿੱਚ 22 ਫੀਸਦੀ ਵੋਟਿੰਗ ਹੋਈ ਹੈ।
ਦੋਵਾਂ ਸ਼ਹਿਰਾਂ ਵਿੱਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਰਹੇ ਹਨ।
28 Nov 2026 11:52 ISTਕਾਂਗਰਸ ਨੇ ਉਮੀਦਵਾਰ ਐਲਾਨੇ
ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਤਰ ਦਿੱਤੀ ਹੈ। ਪਹਿਲੀ ਸੂਚੀ ਦੇ ਵਿੱਚ ਹੀ 30 ਵਾਰਡਾਂ ਦੇ ਉਮੀਦਵਾਰ ਐਲਾਨੇ ਹਨ।

28 Nov 2026 09:48 ISTਪਟਿਆਲਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਕਤਾਰਾਂ
ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਲਈ ਸਵੇਰੇ ਤੋਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ।

28 Nov 2026 09:34 ISTਬਾਘਾਪੁਰਾਣਾ ਤੇ ਧਰਮਕੋਟ ਵਿੱਚ ਵੋਟਿੰਗ ਲਈ ਭਾਰੀ ਉਤਸ਼ਾਹ
ਧਰਮਕੋਟ ਅਤੇ ਬਾਘਾਪੁਰਾਣਾ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਸੈਂਟਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।

Add Zee News as a Preferred Source