ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨਸੀਬੀ ਨੇ ਦਿੱਤੀ ਦਸਤਕ
ਤੜਕਸਾਰ ਸ੍ਰੀ ਮੁਕਤਸਰ ਸਾਹਿਬ ਐਨਸੀਬੀ ਦੀਆਂ ਟੀਮਾਂ ਪਹੁੰਚੀਆਂ। ਇੱਕ ਘਰ ਦੇ ਵਿੱਚ ਰੇਡ ਕੀਤੀ ਜਾ ਰਹੀ ਹੈ।
Punjab News Live Updates: ਪਟਿਆਲਾ ਵਿੱਚ ਨਗਰ ਨਿਗਮ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸ਼ਾਹੀ ਸ਼ਹਿਰ ਵਿੱਚ 30 ਵਾਰਡਾਂ ਵਿੱਚ ਕੌਂਸਲਰ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੂਰੁ ਹੋ ਚੁੱਕੀ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ।
ਕਾਬਿਲੇਗੌਰ ਹੈ ਕਿ ਇਸ ਚੋਣਾਂ ਵਿੱਚ ਡਿਪਟੀ ਮੇਅਰ, ਸੀਨੀਅਰ ਡਿਪਟੀ ਮੇਅਰ, ਚੇਅਰਮੈਨ MC ਦੀਆਂ ਚੋਣਾਂ ਲੜ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਈਵੀਐਮ ਮਸ਼ੀਨਾਂ ਰਾਹੀਂ ਵੋਟਿੰਗ ਹੋ ਰਹੀ ਹੈ।
ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਧਰਮਕੋਟ ਅਤੇ ਬਾਘਾਪੁਰਾਣਾ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਪੈ ਰਹੀਆਂ ਹਨ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਸੈਂਟਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।
Punjab News Live Updates:
ਤੜਕਸਾਰ ਸ੍ਰੀ ਮੁਕਤਸਰ ਸਾਹਿਬ ਐਨਸੀਬੀ ਦੀਆਂ ਟੀਮਾਂ ਪਹੁੰਚੀਆਂ। ਇੱਕ ਘਰ ਦੇ ਵਿੱਚ ਰੇਡ ਕੀਤੀ ਜਾ ਰਹੀ ਹੈ।
ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਕੌਂਸਲ ਚੋਣਾਂ ਸ਼ਾਂਤਮਈ ਢੰਗ ਨਾਲ ਜਾਰੀ, 11 ਵਜੇ ਤੱਕ ਦੇ ਵੋਟਿੰਗ ਅੰਕੜੇ ਆਏ ਸਾਹਮਣੇ
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਤੇ ਧਰਮਕੋਟ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਫਿਲਹਾਲ ਸ਼ਾਂਤਮਈ ਢੰਗ ਨਾਲ ਜਾਰੀ ਹੈ।
ਸਵੇਰੇ 11 ਵਜੇ ਤੱਕ ਧਰਮਕੋਟ ਵਿੱਚ ਕੁੱਲ 21 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ, ਜਦਕਿ ਦੂਜੇ ਪਾਸੇ ਬਾਘਾਪੁਰਾਣਾ ਵਿੱਚ 22 ਫੀਸਦੀ ਵੋਟਿੰਗ ਹੋਈ ਹੈ।
ਦੋਵਾਂ ਸ਼ਹਿਰਾਂ ਵਿੱਚ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਰਹੇ ਹਨ।
ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਤਰ ਦਿੱਤੀ ਹੈ। ਪਹਿਲੀ ਸੂਚੀ ਦੇ ਵਿੱਚ ਹੀ 30 ਵਾਰਡਾਂ ਦੇ ਉਮੀਦਵਾਰ ਐਲਾਨੇ ਹਨ।
ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਲਈ ਸਵੇਰੇ ਤੋਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ।
ਧਰਮਕੋਟ ਅਤੇ ਬਾਘਾਪੁਰਾਣਾ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਸੈਂਟਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਵੱਡੀ ਗਿਣਤੀ ਵਿੱਚ ਲੋਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚ ਰਹੇ ਹਨ।