ਹਰਦੀਪ ਪੁਰੀ ਨੂੰ ਭਾਜਪਾ ਨੇ ਰਾਜ ਸਭਾ ਉਮੀਦਵਾਰ ਐਲਾਨਿਆ
ਭਾਜਪਾ ਨੇ ਹਰਦੀਪ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
Punjab News Live Updates: ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਤਣਾਅ ਬਣਿਆ ਹੋਇਆ ਹੈ। 27 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦੋ ਬੱਚਿਆਂ ਦੇ ਪਿਤਾ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਪਰਿਵਾਰ ਮਾਨਸਾ ਵਿੱਚ ਚੱਲ ਰਹੇ ਇਨਸਾਫ ਮੋਰਚੇ ਵਿੱਚ ਲਾਸ਼ ਲਿਜਾਣਾ ਚਾਹੁੰਦਾ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਘਟਨਾ ਤੋਂ ਬਾਅਦ, ਪਰਮਿੰਦਰ ਸਿੰਘ ਝੋਠਾ ਦੇ ਪਿਤਾ ਨੇ ਪੰਜਾਬ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਮਾਨਸਾ ਪਹੁੰਚਣ ਅਤੇ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਭਾਜਪਾ ਨੇ ਹਰਦੀਪ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਅੱਜ ਸਵੇਰੇ ਤੜਕੇ ਗੋਲੀਬਾਰੀ ਹੋਈ। ਮੋਟਸਾਈਕਲ ਉਤੇ ਆਏ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਗੁਰਦੁਆਰਾ ਸਾਹਿਬ ਦੇ ਬਾਬਾ ਬਲਦੇਵ ਸਿੰਘ ਦੇ ਕਮਰੇ ਉਤੇ ਗੋਲੀਆਂ ਚਲਾਈਆਂ ਗਈਆਂ। ਜਗਰਾਓਂ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਆਪਣੀ ਟੀਮ ਨਾਲ ਮੌਕੇ ਉਤੇ ਪਹੁੰਚ ਕੇ ਕੇ ਜਾਂਚ ਕਰ ਰਹੇ ਹਨ। ਬੀਤੇ ਕੱਲ੍ਹ ਵੀ ਜਗਰਾਓਂ ਦੇ ਪਿੰਡ ਗਗੜਾ ਦੇ ਗੁਰਦੁਆਰਾ ਸਾਹਿਬ ਉਤੇ ਗੋਲੀਆਂ ਚਲੀਆਂ ਸਨ। ਗੁਰੂ ਘਰਾਂ ਉਤੇ ਹਮਲੇ ਨਾਲ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਮੂਹ “ਅਕਾਲੀ ਦਲ ਵਾਰਿਸ ਪੰਜਾਬ ਦੇ” ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਅਹਿਮ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕੀਤਾ ਜਾਂਦਾ ਹੈ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਵੇਂ ਢਾਂਚੇ ਦੇ ਵਿਸਥਾਰ ਅਤੇ ਅਗਲੀਆਂ ਨਿਯੁਕਤੀਆਂ ਸਬੰਧੀ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਲਦ ਹੀ ਲਿਆ ਜਾਵੇਗਾ। ਇਸ ਲਈ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਪਾਰਟੀ ਦੇ ਇਸ ਫ਼ੈਸਲੇ ਦੀ ਪਾਲਣਾ ਕਰਨ ਅਤੇ ਅਗਲੇ ਹੁਕਮਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਅਨੁਸਾਰ ਆਪਣੀਆਂ ਸੇਵਾਵਾਂ ਜਾਰੀ ਰੱਖਣ।
ਪੰਜਾਬ ਵਿਜੀਲੈਂਸ ਵੱਲੋਂ ਡਰੱਗ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਹ ਚਾਰਜਸ਼ੀਟ ਮੋਹਾਲੀ ਦੀ ਅਦਾਲਤ ਵਿੱਚ ਦਾਖਲ ਕੀਤੀ ਗਈ ਹੈ। ਮਜੀਠੀਆ ਨੇ ਆਪਣੀਆਂ ਕੰਪਨੀਆਂ ਦੇ ਬੈਂਕਾਂ ਵਿੱਚ 736 ਕਰੋੜ ਰੁਪਏ ਦੇ ਡਰੱਗ ਮਨੀ ਜਮ੍ਹਾਂ ਕਰਵਾਉਣ ਦੇ ਦੋਸ਼ ਹਨ।
ਬਿਕਰਮ ਸਿੰਘ ਮਜੀਠੀਆ ਵੱਲੋਂ ਦੋਸ਼ ਲਗਾਉਣ ਤੋਂ ਬਾਅਦ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਵੱਡੀ ਚੁਣੌਤੀ ਦਿੱਤੀ ਹੈ। ਦਰਅਸਲ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਦਿਨੇਸ਼ ਚੱਢਾ ਦੀ ਜਾਇਦਾਦ ਨੂੰ ਲੈ ਕੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਦਿਨੇਸ਼ ਚੱਢਾ ਨੇ ਕਿਹਾ ਕਿ ਜੇਕਰ ਮੇਰੀ ਜਾਇਦਾਦ 1000 ਜਾਂ 2000 ਕਰੋੜ ਜਾਂ 100 ਕਰੋੜ ਹੋਵੇ ਤਾਂ ਉਹ ਆਪਣੀ ਸਾਰੀ ਜਾਇਦਾਦ ਬਿਕਰਮ ਸਿੰਘ ਮਜੀਠੀਆ ਨੂੰ ਦਾਨ ਕਰ ਦੇਣਗੇ।
ਜਗਰਾਉਂ ਦੇ ਬਲਾਕ ਸਿੱਧਵਾਂ ਬੇਟ ਦੇ ਪਿੰਡ ਅਕੂਵਾਲ ਵਿੱਚ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਇਸ ਘਟਨਾ ਵਿੱਚ ਪਿੰਡ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੁਰਦੀਪ ਸਿੰਘ ਦੇ ਬਿਆਨਾਂ ਅਨੁਸਾਰ, ਉਹ ਆਪਣੀ ਧੀ ਦੇ ਜਨਮ ਦਿਨ ਲਈ ਲੋੜੀਂਦਾ ਸਾਮਾਨ ਖਰੀਦਣ ਜਾ ਰਿਹਾ ਸੀ। ਇਸੇ ਦੌਰਾਨ ਕ੍ਰਿਸ਼ਨ ਸਿੰਘ ਤਲਵਾੜਾ ਆਪਣੇ ਅੱਠ ਤੋਂ ਦਸ ਸਾਥੀਆਂ ਸਮੇਤ ਉੱਥੇ ਪਹੁੰਚਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਗੁਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਸੁਲਤਾਨਪੁਰ ਲੋਧੀ ਦੇ ਪਿੰਡ ਹਾਜੀਪੁਰ ਵਿਖੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਬਲਾਸਟ ਹੋਣ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਤੋਂ ਬਾਅਦ ਪਿੰਡ ਵਿੱਚ ਹਲਚਲ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਾਜੀਪੁਰ ਵਿੱਚ ਪਟਾਕੇ ਚਲਾਉਣ ਦੌਰਾਨ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹਨ। ਫਿਲਹਾਲ ਹਾਦਸੇ ਦੇ ਸਹੀ ਕਾਰਨਾਂ ਅਤੇ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਸਬੰਧੀ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਇਸ ਘਟਨਾ ਨੇ ਪਟਾਕੇ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ ਨੂੰ ਮੁੜ ਉਜਾਗਰ ਕੀਤਾ ਹੈ।
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਸੀਬੀਆਈ ਦੀ ਪੰਜਾਬ ਮੈਡੀਕਲ ਭਵਨ ਮੋਹਾਲੀ ਵਿੱਚ ਛਾਪੇਮਾਰੀ। ਝੋਟਾ ਕਤਲ ਕੇਸ ਵਿੱਚ ਡਰੱਗ ਲਾਇਸੈਂਸਾਂ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ। ਮੈਡੀਕਲ ਬਿਲਡਿੰਗ ਦੇ ਫਾਰਮੇਸੀ ਵਿਭਾਗ ਵਿੱਚ ਜਾਂਚ ਚੱਲ ਰਹੀ ਹੈ।