• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਲਾਈਵ ਬਲਾਗ
  • /ਪੰਜਾਬ
  • /Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
Live Now

Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Punjab News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Written ByRavinder Singh
Published: Oct 29, 2026, 10:37 AM IST|Updated: Oct 29, 2026, 12:05 PM IST
joinshare
Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
29 Oct 2026 11:56 IST (IST)
share

ਮੁੱਖ ਮੰਤਰੀ ਮਾਨ ਨੇ ਭਾਰਤ ਲਈ ਖੇਡਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਐਸਐਸਪੀ ਬਣਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਮਾਨ ਨੇ ਭਾਰਤ ਲਈ ਖੇਡਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਐਸਐਸਪੀ ਬਣਾਉਣ ਦਾ ਐਲਾਨ ਕੀਤਾ ਹੈ।

 

ਅਸੀਂ ਭਾਰਤੀ ਹਾਕੀ ਪ੍ਰਬੰਧਕਾਂ ਦੇ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਇਸ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਦੇ ਹਿੱਸੇ ਆਈ ਹੈ। ਖੇਡਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹਰ ਇੱਕ ਖਿਡਾਰੀ ਦੇ ਨਾਲ ਅਸੀਂ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਜਿਸ ਕਾਮਯਾਬੀ ਨਾਲ ਪੰਜਾਬ ਇਸ ਟਰਾਫ਼ੀ ਦੀ ਮੇਜ਼ਬਾਨੀ ਕਰ ਰਿਹਾ ਹੈ, ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਵੀ ਸਾਡਾ ਪੰਜਾਬ ਹੀ ਕਰੇਗਾ।

— Bhagwant Mann (@BhagwantMann) October 29, 2026

 

29 Oct 2026 11:34 IST (IST)

ਪਤਨੀ ਨੂੰ ਲੁੱਟਣ ਵਾਲੇ ਲੁਟੇਰੇ ਨੂੰ ਫੜ੍ਹਾਉਣ ਲਈ ਪਤੀ ਨੇ 10,000 ਰੁਪਏ ਇਨਾਮ ਐਲਾਨਿਆ

ਜਲੰਧਰ ਰਾਮਾ ਮੰਡੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲੱਦੇਵਾਲੀ ਖੇਤਰ ਵਿੱਚ ਆਪਣੇ ਘਰ ਦੇ ਬਾਹਰ ਬੈਠੀ ਇੱਕ ਔਰਤ ਨੂੰ ਲੁੱਟ ਲਿਆ ਗਿਆ। ਇਸ ਘਟਨਾ ਤੋਂ ਬਾਅਦ ਔਰਤ ਦੇ ਪਤੀ ਨੇ ਲੁਟੇਰੇ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ ₹10,000 ਇਨਾਮ ਦੇਣ ਦਾ ਐਲਾਨ ਕੀਤਾ।

29 Oct 2026 10:33 IST (IST)

ਲੁਧਿਆਣਾ ਵਿੱਚ ਕਾਂਗਰਸ ਆਗੂ ਉਤੇ ਹਮਲਾ

ਲੁਧਿਆਣਾ ਦੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਤੋਂ ਬਾਅਦ ਆਪਣੀ ਮਾਂ ਅਤੇ ਸਾਢੇ ਤਿੰਨ ਸਾਲ ਦੇ ਪੁੱਤਰ ਨਾਲ ਘਰ ਪਰਤ ਰਹੇ ਇੱਕ ਨੌਜਵਾਨ 'ਤੇ ਇਨੋਵਾ ਕਾਰ ਵਿੱਚ ਸਵਾਰ ਇੱਕ ਵਿਅਕਤੀ ਸਮੇਤ ਅੱਠ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਦੋਸ਼ ਹੈ ਕਿ ਹਮਲਾਵਰਾਂ ਨੇ ਨੌਜਵਾਨ 'ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ। ਕਾਰ 'ਤੇ ਵੀ ਗੋਲੀਆਂ ਲੱਗੀਆਂ। ਉਨ੍ਹਾਂ ਨੇ ਨੌਜਵਾਨ 'ਤੇ ਦਾਤਰ ਨਾਲ ਹਮਲਾ ਕੀਤਾ, ਉਸਦੇ ਵਾਲ ਕੱਟ ਦਿੱਤੇ ਅਤੇ ਪਿਸਤੌਲ ਦੇ ਬੱਟ ਨਾਲ ਵੀ ਹਮਲਾ ਕੀਤਾ। ਪੀੜਤ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਹੁਣ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਸੀ। ਉਸਨੇ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ। 

Add Zee News as a Preferred Source
TAGS:
Punjab News Live Update

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅੰਮ੍ਰਿਤਸਰ ਵਿੱਚ ਸੁਰੱਖਿਆ ਲਈ ਰਾਤ ਭਰ ਪੁਲਿਸ ਤਾਇਨਾਤ; ਹਾਈ-ਟੈਕ ਨਾਕੇ 'ਤੇ ਸ਼ੱਕੀ ਵਾਹਨਾਂ ਦੀ ਕੀਤੀ ਜਾਂਚ

ਅੰਮ੍ਰਿਤਸਰ ਵਿੱਚ ਸੁਰੱਖਿਆ ਲਈ ਰਾਤ ਭਰ ਪੁਲਿਸ ਤਾਇਨਾਤ; ਹਾਈ-ਟੈਕ ਨਾਕੇ 'ਤੇ ਸ਼ੱਕੀ ਵਾਹਨਾਂ ਦੀ ਕੀਤੀ ਜਾਂਚ

2

ਝੋਨੇ ਦੀ ਖਰੀਦ ਨੂੰ ਲੈ ਕੇ ਭੜਕੇ ਕਿਸਾਨ; ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

3

ਪੰਜਾਬ ਵਿੱਚ ਸਾਬਕਾ ਕਾਂਗਰਸੀ ਆਗੂ ਉਤੇ ਹਮਲਾ; ਕਾਰ ਭਜਾਉਣ ਲੱਗੇ ਉਤੇ ਕੀਤੀ ਗੋਲੀਬਾਰੀ

4

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਲੈ ਕੇ ਪੁੱਜੀ ਸ਼ਿਕਾਇਤ; ਇਹ ਗਾਣੇ ਨਾ ਗਾਉਣ ਦੀ ਦੀ ਕੀਤੀ ਮੰਗ

5

ਪੰਜਾਬ ਤੇ ਚੰਡੀਗੜ੍ਹ ਵਿੱਚ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab News Live Updates: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦਰਮਿਆਨ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਭਲਕੇ ਅਹਿਮ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ। 

'ਆਪ' ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਤੋਂ ਭਗਵੰਤ ਮਾਨ, ਰਾਜਬੀਰ ਸਿੰਘ ਘੁੰਮਣ ਅਤੇ ਬਾਕੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਵੇਗੀ। 2027 ਦੇ ਇਲੈਕਸ਼ਨ ਤਿਆਰੀਆਂ ਨੂੰ ਲੈ ਸਮੀਖਿਆ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਲੈ ਕੇ ਚਰਚਾ ਹੋਵੇਗੀ। ਨਵੰਬਰ ਮਹੀਨੇ ਵਿੱਚ ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ। ਆਮ ਆਦਮੀ ਪਾਰਟੀ ਇਲੈਕਸ਼ਨ ਤੋਂ ਪਹਿਲਾਂ ਹੀ ਲਿਸਟ ਜਾਰੀ ਕਰਕੇ ਪਾਰਟੀ ਵੱਲੋਂ ਪਹਿਲਕਦਮੀ ਕਰਨ ਦੀ ਤਿਆਰੀ ਕਰ ਰਹੀ ਹੈ। ਕਾਬਿਲੇਗੌਰ ਹੈ ਕਿ 2022 ਦੇ ਇਲੈਕਸ਼ਨ ਵਿੱਚ ਵੀ ਪਾਰਟੀ ਵੱਲੋਂ ਉਮੀਦਵਾਰ ਜਲਦੀ ਐਲਾਨ ਦਿੱਤੇ ਗਏ ਸਨ। 
Punjab News Live Updates: