ਕਲਾਨੌਰ ਥਾਣੇ ਵਿੱਚ ਹੰਗਾਮਾ
ਕਲਾਨੌਰ ਥਾਣੇ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ। ਸੁਖਜਿੰਦਰ ਸਿੰਘ ਰੰਧਾਵਾਂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ।
Punjab News Live Updates: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦਰਮਿਆਨ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਭਲਕੇ ਅਹਿਮ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ।
'ਆਪ' ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਤੋਂ ਭਗਵੰਤ ਮਾਨ, ਰਾਜਬੀਰ ਸਿੰਘ ਘੁੰਮਣ ਅਤੇ ਬਾਕੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਵੇਗੀ। 2027 ਦੇ ਇਲੈਕਸ਼ਨ ਤਿਆਰੀਆਂ ਨੂੰ ਲੈ ਸਮੀਖਿਆ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਲੈ ਕੇ ਚਰਚਾ ਹੋਵੇਗੀ। ਨਵੰਬਰ ਮਹੀਨੇ ਵਿੱਚ ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ। ਆਮ ਆਦਮੀ ਪਾਰਟੀ ਇਲੈਕਸ਼ਨ ਤੋਂ ਪਹਿਲਾਂ ਹੀ ਲਿਸਟ ਜਾਰੀ ਕਰਕੇ ਪਾਰਟੀ ਵੱਲੋਂ ਪਹਿਲਕਦਮੀ ਕਰਨ ਦੀ ਤਿਆਰੀ ਕਰ ਰਹੀ ਹੈ। ਕਾਬਿਲੇਗੌਰ ਹੈ ਕਿ 2022 ਦੇ ਇਲੈਕਸ਼ਨ ਵਿੱਚ ਵੀ ਪਾਰਟੀ ਵੱਲੋਂ ਉਮੀਦਵਾਰ ਜਲਦੀ ਐਲਾਨ ਦਿੱਤੇ ਗਏ ਸਨ।
Punjab News Live Updates:
ਕਲਾਨੌਰ ਥਾਣੇ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ। ਸੁਖਜਿੰਦਰ ਸਿੰਘ ਰੰਧਾਵਾਂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਵੱਲੋਂ ਥਾਣੇ ਦਾ ਘਿਰਾਓ ਕੀਤਾ ਗਿਆ।
ਮੁੱਖ ਮੰਤਰੀ ਮਾਨ ਨੇ ਭਾਰਤ ਲਈ ਖੇਡਣ ਵਾਲੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਐਸਐਸਪੀ ਬਣਾਉਣ ਦਾ ਐਲਾਨ ਕੀਤਾ ਹੈ।
ਜਲੰਧਰ ਰਾਮਾ ਮੰਡੀ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲੱਦੇਵਾਲੀ ਖੇਤਰ ਵਿੱਚ ਆਪਣੇ ਘਰ ਦੇ ਬਾਹਰ ਬੈਠੀ ਇੱਕ ਔਰਤ ਨੂੰ ਲੁੱਟ ਲਿਆ ਗਿਆ। ਇਸ ਘਟਨਾ ਤੋਂ ਬਾਅਦ ਔਰਤ ਦੇ ਪਤੀ ਨੇ ਲੁਟੇਰੇ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ ₹10,000 ਇਨਾਮ ਦੇਣ ਦਾ ਐਲਾਨ ਕੀਤਾ।
ਲੁਧਿਆਣਾ ਦੇ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਤੋਂ ਬਾਅਦ ਆਪਣੀ ਮਾਂ ਅਤੇ ਸਾਢੇ ਤਿੰਨ ਸਾਲ ਦੇ ਪੁੱਤਰ ਨਾਲ ਘਰ ਪਰਤ ਰਹੇ ਇੱਕ ਨੌਜਵਾਨ 'ਤੇ ਇਨੋਵਾ ਕਾਰ ਵਿੱਚ ਸਵਾਰ ਇੱਕ ਵਿਅਕਤੀ ਸਮੇਤ ਅੱਠ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਦੋਸ਼ ਹੈ ਕਿ ਹਮਲਾਵਰਾਂ ਨੇ ਨੌਜਵਾਨ 'ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ। ਕਾਰ 'ਤੇ ਵੀ ਗੋਲੀਆਂ ਲੱਗੀਆਂ। ਉਨ੍ਹਾਂ ਨੇ ਨੌਜਵਾਨ 'ਤੇ ਦਾਤਰ ਨਾਲ ਹਮਲਾ ਕੀਤਾ, ਉਸਦੇ ਵਾਲ ਕੱਟ ਦਿੱਤੇ ਅਤੇ ਪਿਸਤੌਲ ਦੇ ਬੱਟ ਨਾਲ ਵੀ ਹਮਲਾ ਕੀਤਾ। ਪੀੜਤ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ ਅਤੇ ਹੁਣ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਸੀ। ਉਸਨੇ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਦਾ ਕਾਰਨ ਦੱਸਿਆ।