Punjabi News Live: ਪ੍ਰੇਮ ਸਿੰਘ ਚੰਦੂਮਾਜਰਾ ਅਕਾਲੀ ਦਲ ਵਿੱਚ ਕਰਨਗੇ ਵਾਪਸੀ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
Punjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
Published: Nov 05, 2026, 11:52 AM IST|Updated: Nov 05, 2026, 12:43 PM IST
05 Nov 2026 12:01 IST (IST)
shareਲਹਿਰਾਗਾਗਾ 'ਚ ਦੁੱਧ ਉਤਪਾਦਾਂ ਵਾਲੀ ਫੈਕਟਰੀ 'ਤੇ SDM ਅਤੇ ਫੂਡ ਸੇਫਟੀ ਵਿਭਾਗ ਦੀ ਛਾਪੇਮਾਰੀ
ਲਹਿਰਾਗਾਗਾ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਫੂਡ ਸੇਫਟੀ ਵਿਭਾਗ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਵੇਰੇ 7 ਵਜੇ ਐਸਡੀਐਮ ਰਾਕੇਸ਼ ਪ੍ਰਕਾਸ਼ ਦੀ ਅਗਵਾਈ ਹੇਠ ਇੱਕ ਦੁੱਧ ਉਤਪਾਦਾਂ ਵਾਲੀ ਫੈਕਟਰੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਰੀਬ ਦੋ ਕੁਇੰਟਲ ਪਨੀਰ ਸਮੇਤ ਵੱਡੀ ਮਾਤਰਾ ਵਿੱਚ ਦੇਸੀ ਘਿਓ ਅਤੇ ਕਰੀਮ ਮਿਲੀ ਹੈ। ਪ੍ਰਸ਼ਾਸਨ ਮੁਤਾਬਕ ਫੈਕਟਰੀ ਖਿਲਾਫ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਫਿਲਹਾਲ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ ਜਾ ਰਹੇ ਹਨ।
05 Nov 2026 12:00 IST (IST)ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਵਾਪਸੀ
ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣਗੇ। ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਕੱਲ੍ਹ ਦੁਪਹਿਰ 2 ਵਜੇ ਪਟਿਆਲਾ ਸਥਿਤ ਆਪਣੇ ਘਰ ਵਿਖੇ ਪਾਰਟੀ ਵਿੱਚ ਸ਼ਾਮਲ ਕਰਨਗੇ।
Add Zee News as a Preferred Source