Harsimrat Kaur Badal News: ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਦੀ ਰਹਿਣ ਵਾਲੀ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਹੈ ਜਿਸਨੇ ਚੀਨ ਦੀ ਟੀਮ ਨੂੰ ਜਪਾਨ ਵਿੱਚ ਹੋਏ ਮੁਕਾਬਲੇ ਵਿੱਚ ਇੱਕ-ਸਿਫ਼ਰ ਦੇ ਫ਼ਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ ਹੈ। ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਲਜੀਤ ਕੌਰ ਨਾਲ ਫੋਨ ਉਤੇ ਵੀਡੀਓ ਕਾਲ ਕੀਤੀ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।